‘ਆਪ’ ਸਰਕਾਰ ਵੱਲੋਂ ਕਰਵਾਏ ਵਿਕਾਸ ਕਾਰਜਾਂ ਕੀਤਾ ਜਾਗਰੂਕ
‘ਆਪ’ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Publish Date: Sat, 04 Apr 2026 03:22 PM (IST)
Updated Date: Sun, 05 Apr 2026 03:58 AM (IST)

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਵਿਧਾਨ ਸਭਾ ਹਲਕਾ ਭੋਆ ’ਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਨੁੱਕੜ ਮੀਟਿੰਗਾਂ ਰਾਹੀਂ ਲੋਕਾਂ ਨੂੰ ਆਪ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈl ਇਸ ਤਹਿਤ ਪਿੰਡ ਮਦੀਨਪੁਰ ਵਿਖੇ ਪੰਜਾਬ ਸਟੇਟ ਜਨਰਲ ਸਕੱਤਰ ਮਾਝਾ ਜ਼ੋਨ ਨਰੇਸ਼ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਪ੍ਰੀਤ ਕੌਰ ਪਾਰਟੀ ਦੇ ਵਰਕਰਾਂ ਨਾਲ ਪਹੁੰਚੇ l ਇਸ ਮੌਕੇ ਜਨਰਲ ਸਕੱਤਰ ਮਾਝਾ ਜੋਨ ਨਰੇਸ਼ ਕੁਮਾਰ ਸੈਣੀ ਨੇ ਪਿੰਡ ਮਦੀਨਪੁਰ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦੀ ਜਾਣਕਾਰੀ ਦਿੱਤੀl ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਵੀ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ l ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ, 9 ਹਜ਼ਾਰ ਖੇਡ ਮੈਦਾਨ, 40 ਹਜ਼ਾਰ ਕਿਲੋਮੀਟਰ ਲਿੰਕ ਸੜਕਾਂ ਦਾ ਨਿਰਮਾਣ, ਕਿਸਾਨਾਂ ਨੂੰ ਦਿਨ ਵੇਲੇ ਅੱਠ ਘੰਟੇ ਬਿਜਲੀ, ਹਰ ਵਰਗ ਲਈ 600 ਯੂਨਿਟ ਬਿਜਲੀ ਫਰੀ ਅਤੇ ਔਰਤਾਂ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਲਈ 1500 ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਕੀਤਾ ਹੈ l ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਤਹਿ ਦਿਲੋਂ ਪ੍ਰਸ਼ੰਸਾ ਕੀਤੀ l ਉਹਨਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕੀ ਆਉਣ ਵਾਲੇ 2027 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਵੀ ਆਪ ਪਾਰਟੀ ਹੀ ਸਰਕਾਰ ਬਣਾਵੇਗੀ l ਇਸ ਮੌਕੇ ਠਾਕੁਰ ਬਲਵਾਨ ਸਿੰਘ, ਸੁਨੀਤਾ ਸੈਣੀ, ਜੰਗ ਬਹਾਦਰ, ਠਾਕੁਰ ਪ੍ਰਭਾਤ ਸਿੰਘ, ਸਤੀਸ਼ ਸੈਣੀ, ਬਿੱਟੂ, ਰੋਬਿਨ ਸਲਾਰੀਆ, ਸਰਪੰਚ ਜਗੀਰ ਚੰਦ ਮਦੀਨਪੁਰ, ਸਰਪੰਚ ਚਮਨ ਲਾਲ ਅਤੇ ਹੋਰ ਬਹੁਤ ਸਾਰੇ ਪਿੰਡ ਵਾਸੀ ਅਤੇ ਪਾਰਟੀ ਵਰਕਰ ਮੌਜੂਦ ਸਨ।