ਵਡਾਲਾ ਬਾਂਗਰ ਤੋਂ ਤੀਰਥ ਯਾਤਰਾ ਦੀ ਬੱਸ ਮਥੁਰਾ-ਵ੍ਰਿੰਦਾਵਨ ਲਈ ਰਵਾਨਾ ਵਡਾਲਾ ਬਾਂਗਰ ਤੋਂ ਤੀਰਥ ਯਾਤਰਾ ਦੀ ਬੱਸ ਵ੍ਰਿੰਦਾਵਨ ਮਥੁਰਾ ਲਈ ਰਵਾਨਾ
Publish Date: Wed, 30 Sep 2026 03:47 PM (IST)
Updated Date: Wed, 30 Sep 2026 03:48 PM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਵਡਾਲਾ ਬਾਂਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤ ਨੂੰ ਮਥੁਰਾ-ਵਰਿੰਦਾਵਨ ਦੇ ਦਰਸ਼ਨ ਕਰਵਾਉਣ ਲਈ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਪੁੱਤਰ ਮਨਰੂਪ ਸਿੰਘ ਰੰਧਾਵਾ ਵਲੋਂ ਰਵਾਨਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਤੇ ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਛੋਤੀ ਕਾਹਲੋਂ ਵੀ ਹਾਜ਼ਰ ਸਨ। ਇਸ ਮੌਕੇ ਮਨਰੂਪ ਸਿੰਘ ਰੰਧਾਵਾ ਅਤੇ ਬਲਜੀਤ ਸਿੰਘ ਕਾਹਲੋਂ ਨੇ ਸਾਂਝੇ ਤੌਰ ਤੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਧਰਮਾਂ ਨਾਲ ਸੰਬੰਧਿਤ ਇਤਿਹਾਸਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾਉਣ ਨਾਲ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਵਾਲੀਆਂ ਸੰਗਤਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਕਿਸੇ ਵੀ ਸਰਕਾਰ ਵੱਲੋਂ ਪੰਜਾਬ ਦੇ ਵਾਸੀਆਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਕਰਨ ਵਾਲੇ ਹਰੇਕ ਯਾਤਰੀ ਲਈ ਖਾਣ ਪੀਣ, ਰਹਿਣ-ਸਹਿਣ ਆਉਣ-ਜਾਣ ਦਾ ਕਿਰਾਇਆ ਆਦਿ ਸਾਰੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਰਪੰਚ ਕਾਬਲ ਸਿੰਘ, ਤਰਲੋਕ ਸਿੰਘ ਕਾਹਲੋਂ, ਅਮਰਜੀਤ ਸਿੰਘ ਦੁਬਈ ਵਾਲੇ, ਬਾਬਾ ਕੰਵਲ ਦਾਸ, ਸੁਸ਼ੀਲ ਕੁਮਾਰ, ਪ੍ਰੇਮ ਸਾਗਰ, ਗੋਬਿੰਦ ਪਾਲ ਬੋਬੀ, ਰਾਜਪਾਲ, ਰਵਿਦਾਸ, ਬਿਸ਼ਨਦਾਸ, ਰਾਮ ਲਾਲ, ਵਿਨੋਦ ਕੁਮਾਰ ਆਦਿ ਹਾਜ਼ਰ ਸਨ।