- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੁਲਿਸ ਪ੍ਰਸ਼ਾਸਨ ਵਚਨਬੱਧ : ਡੀਐੱਸਪੀ

ਫੋਟੋ: 13ਬੀਟੀਐਲ15 ਰੇਲਵੇ ਸਟੇਸ਼ਨ ’ਤੇ ਸਰਚ ਅਭਿਆਨ ਚਲਾਉਂਦੀ ਪੁਲਿਸ।
ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ : ਸਥਾਨਕ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਬਣਾਉਣ ਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਮਕਸਦ ਨਾਲ ਸਮੇਂ-ਸਮੇਂ ’ਤੇ ਵਿਸ਼ੇਸ਼ ਚੈਕਿੰਗ ਤੇ ਸਰਚ ਅਭਿਆਨ ਚਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਡੀਐੱਸਪੀ ਸਕਿਓਰਿਟੀ ਅਤੇ ਆਪ੍ਰੇਸ਼ਨ ਕਸਤੂਰੀ ਲਾਲ ਦੀ ਅਗਵਾਈ ਹੇਠ ਸਥਾਨਕ ਰੇਲਵੇ ਸਟੇਸ਼ਨ ਬਟਾਲਾ ਵਿਖੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮ ਵੱਲੋਂ ਰੇਲਵੇ ਸਟੇਸ਼ਨ ਵਿੱਚ ਪਏ ਵੱਖ-ਵੱਖ ਸਾਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡੀਐੱਸਪੀ ਕਸਤੂਰੀ ਲਾਲ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਇੱਕ ਅਹਿਮ ਜਨਤਕ ਸਥਾਨ ਹੈ, ਜਿੱਥੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਯਾਤਰੀ ਆਉਂਦੇ ਜਾਂਦੇ ਸਨ। ਇਸ ਲਈ ਇੱਥੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ। ਡੀਐੱਸਪੀ ਨੇ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਜਿਹੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅੰਤ ਵਿੱਚ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਲੇ-ਦੁਆਲੇ ਕੋਈ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਤਾਂ ਜੋ ਸਮੇਂ ਸਿਰ ਢੁੱਕਵੀਂ ਕਾਰਵਾਈ ਕੀਤੀ ਜਾ ਸਕੇ।