- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆੜ੍ਹਤੀਏ ਦੇ ਘਰ ’ਤੇ ਫਾਇਰਿੰਗ ਕਰਨ ਅਤੇ ਪੈਟਰੋਲ ਬੰਬ ਸੁੱਟਣ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ : ਡਾ. ਮਹਿਤਾਬ ਸਿੰ

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਕੁਝ ਦਿਨ ਪਹਿਲਾਂ ਪਿੰਡ ਰੰਗੜ ਨੰਗਲ ਵਿਖੇ ਫਿਰੌਤੀ ਦੀ ਮੰਗ ਨੂੰ ਲੈ ਕੇ ਇਕ ਆੜ੍ਹਤੀ ਦੀ ਘਰ ’ਤੇ ਫਾਇਰਿੰਗ ਕਰਨ ਅਤੇ ਪੈਟਰੋਲ ਬੰਬ ਸੁੱਟਣ ਵਾਲੇ 2 ਨੌਜਵਾਨਾਂ ਨੂੰ ਬਟਾਲਾ ਪੁਲਿਸ ਨੇ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ, ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਵਲੋਂ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਪਿੰਡ ਰੰਗੜ ਨੰਗਲ ਦੇ ਰਹਿਣ ਵਾਲੇ ਇਕ ਆੜ੍ਹਤੀ ਤੋਂ ਵਿਦੇਸ਼ ’ਚ ਬੈਠੇ ਸਮਾਜ ਵਿਰੋਧੀ ਅਨਸਰਾਂ ਵਲੋਂ ਫਿਰੌਤੀ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਬੀਤੀ 25 ਅਗਸਤ ਨੂੰ ਫਿਰੌਤੀ ਦੀ ਮੰਗ ਨੂੰ ਲੈ ਕੇ ਹੀ ਮੋਟਰ ਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵਲੋਂ ਉਕਤ ਆੜ੍ਹਤੀ ਦੇ ਘਰ ’ਤੇ ਫਾਇਰਿੰਗ ਕੀਤੀ ਗਈ ਸੀ ਅਤੇ ਪੈਟਰੋਲ ਬੰਬ ਵੀ ਸੁੱਟਿਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਥਾਣਾ ਰੰਗੜ ਨੰਗਲ ’ਚ ਕੇਸ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਲਈ ਡੀਐੱਸਪੀ ਸ਼੍ਰੀ ਹਰਗੋਬਿੰਦਪੁਰ ਸਾਹਿਬ ਮਨੋਜ ਕੁਮਾਰ, ਸੀਆਈਏ ਸਟਾਫ ਬਟਾਲਾ ਦੇ ਇੰਚਾਰਜ ਸੁਖਰਾਜ ਸਿੰਘ ਅਤੇ ਐੱਸਐੱਚਓ ਰੰਗੜ ਨੰਗਲ ਸੁਖਜਿੰਦਰ ਸਿੰਘ ਸਮੇਤ ਹੋਰ ਪੁਲਿਸ ਟੀਮਾਂ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਪੁਲਸ ਵਲੋਂ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਨੌਜਵਾਨਾਂ ਨੂੰ ਟਰੇਸ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫੜੇ ਗਏ ਨੌਜਵਾਨਾਂ ਦੀ ਪਛਾਣ ਜਗੀਰ ਅਤੇ ਅਨਮੋਲ ਵਾਸੀਆਨ ਪਿੰਡ ਪੰਡੋਰੀ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਵਾਰਦਾਤ ਸਮੇਂ ਵਰਤਿਆ ਗਿਆ ਪਿਸਟਲ ਅਤੇ ਮੋਟਰ ਸਾਈਕਲ ਵੀ ਬਰਾਮਦ ਕੀਤਾ ਹੈ। ਐੱਸਐੱਸਪੀ ਨੇ ਕਿਹਾ ਕਿ ਉਕਤ ਨੌਜਵਾਨਾਂ ਨੇ ਵਿਦੇਸ਼ ’ਚ ਬੈਠੇ ਸਮਾਜ ਵਿਰੋਧੀ ਅਨਸਰਾਂ ਦੇ ਕਹਿਣ ’ਤੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ। ਇਸ ਮੌਕੇ ਐੱਸਐੱਚਓ ਰੰਗੜ ਲੰਗਲ ਸੁਖਜਿੰਦਰ ਸਿੰਘ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।