- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੁਲਿਸ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ : ਐੱਸਐੱਸਪੀ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਬੀਤੀ ਦੇਰ ਰਾਤ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਬਟਾਲਾ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਗਈ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਨ੍ਹਾਂ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਵੱਖ-ਵੱਖ ਨਾਕਿਆਂ ਦੀ ਚੈਕਿੰਗ ਕੀਤੀ ਗਈ ਹੈ ਅਤੇ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੀਸੀਆਰ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ। ਉਨ੍ਹਾ ਕਿਹਾ ਕਿ ਜਿਥੇ ਪੁਲਿਸ ਪ੍ਰਸ਼ਾਸਨ ਵਲੋਂ ਦਿਨ ਰਾਤ ਲੋਕਾਂ ਦੀ ਸੁਰੱਖਿਆ ਲਈ ਕੰਮ ਕੀਤਾ ਜਾ ਰਿਹਾ ਹੈ, ਉੱਥੇ ਨਾਲ ਹੀ ਲੋਕਾਂ ਦਾ ਵੀ ਫਰਜ ਬਣਦਾ ਹੈ ਕਿ ਉਹ ਸ਼ਹਿਰ ’ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਆਪਣੇ ਆਸ ਪਾਸ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਇਸ ਸੰਬੰਧ ’ਚ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।