ਕਾਦੀਆਂ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 107 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ
ਫੜੇ ਗਏ ਮੁਜਰਿਮਾਂ ਬਾਰੇ ਜਾਣਕਾਰੀ ਦਿੰਦੀ ਪੁਲਿਸ ਪਾਰਟੀ।
Publish Date: Sat, 12 Sep 2026 06:13 PM (IST)
Updated Date: Sat, 12 Sep 2026 06:14 PM (IST)
ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ ਕਾਦੀਆਂ : ਕਾਦੀਆਂ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਕਾਦੀਆਂ ਪੁਲਿਸ ਦੇ ਵੱਲੋਂ 107 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਥਾਣਾ ਕਾਦੀਆਂ ਦੇ ਐਸਐਚ ਓ ਇੰਸਪੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਸਾਹਿਬ ਬਟਾਲਾ ਡਾ. ਮਹਿਤਾਬ ਸਿੰਘ ਆਈਪੀਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਉਪ ਕਪਤਾਨ ਪੁਲਿਸ ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਨਿਗਰਾਨੀ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਥਾਣਾ ਕਾਦੀਆਂ ਦੇ ਐੱਸਆਈ ਕੁਲਵਿੰਦਰ ਸਿੰਘ ਨੇ ਕਰਮਚਾਰੀਆਂ ਦੀ ਮਦਦ ਨਾਲ ਦੋਸ਼ੀ ਰੋਹਿਤ ਪੁੱਤਰ ਰਜਿੰਦਰ ਕੁਮਾਰ ਵਾਸੀ ਬਾਲਮੀਕ ਮੁਹੱਲਾ ਕਾਦੀਆ, ਥਾਣਾ ਕਾਦੀਆਂ ਪਾਸੋਂ 101 ਗ੍ਰਾਮ ਹੈਰੋਇਨ 15000 ਰੁਪਏ ਡਰੱਗ ਮਨੀ ਬਰਾਮਦ ਕਰਕੇ ਐੱਨਡੀਪੀਐੱਸ ਐਕਟ ਦੇ ਤਹਿਤ ਥਾਣਾ ਕਾਦੀਆਂ ਵਿਖੇ ਮੁਕਦਮਾ ਦਰਜ ਕੀਤਾ ਗਿਆ ਅਤੇ ਇਸੇ ਤਰ੍ਹਾਂ ਏ ਐੱਸਆਈ ਸੁਰਜੀਤ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਕਰਦਿਆਂ ਸੰਦੀਪ ਕੁਮਾਰ ਪੁੱਤਰ ਮੰਗਾ ਰਾਮ ਵਾਸੀ ਪੱਟੀ ਦੁਨੀਆ ਮਨਸੂਰ ਬਿਲਗਾ ਜਿਲ੍ਹਾ ਜਲੰਧਰ ਹਾਲ ਵਾਸੀ ਪਿੰਡ ਧੰਨੇ ਥਾਣਾ ਕਾਦੀਆਂ ਨੂੰ ਕਾਬੂ ਕਰਕੇ ਉਸ ਪਾਸੋਂ 06 ਗ੍ਰਾਮ ਹੈਰੋਇਨ ਬਰਾਮਦ ਕਰਕੇ ਐਨਡੀਪੀਐਸ ਐਕਟ ਦੇ ਤਹਿਤ ਥਾਣਾ ਕਾਦੀਆਂ ਦਰਜ ਰਜਿਸਟਰ ਕੀਤਾ ਗਿਆ ਹੈ।