- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ਿਲ੍ਹੇ ਵਿੱਚ 5 ਸਾਲ ਤੱਕ ਦੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਜੀਆਰਪੀ- ਬੱਚਿਆਂ ਨੂੰ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਂਦੇ ਹੋਏ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ।
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਗੁਰਦਾਸਪੁਰ: ਸਰਕਾਰ ਵੱਲੋਂ ਜਾਰੀ ਪਲਸ ਪੋਲੀਓ ਰਾਊਂਡ ਤਹਿਤ ਸਿਹਤ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।
ਇਸ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਅੱਜ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਹਨ। ਇਹ ਮੁਹਿੰਮ ਆਉਂਦੇ 2 ਦਿਨ ਵੀ ਜਾਰੀ ਰਹੇਗੀ। ਜੋ ਬੱਚੇ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਘਰ-ਘਰ ਜਾ ਕੇ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਇਸ ਮੁਹਿੰਮ ਦੀ ਨਿਗਰਾਨੀ ਕਰਦੇ ਹੋਏ ਉਨ੍ਹਾਂ ਖ਼ੁਦ ਵੱਖ-ਵੱਖ ਬੂਥਾਂ ਦੀ ਚੈਕਿੰਗ ਕੀਤੀ ਹੈ। ਸਾਰੀਆਂ ਥਾਵਾਂ 'ਤੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਨ। ਜ਼ਿਲ੍ਹਾ ਗੁਰਦਾਸਪੁਰ ’ਚ 0 ਤੋਂ 5 ਸਾਲ ਤੱਕ ਦੇ 140951 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਆਈਆਂ ਜਾਣਗੀਆਂ। ਇਨ੍ਹਾਂ ’ਚੋਂ 107149 ਬੱਚਿਆਂ ਨੂੰ ਅੱਜ ਪੋਲੀਓ ਰੋਕੂ ਬੂੰਦਾਂ ਪਿਆਈਆਂ ਗਈਆਂ ਹਨ। ਜ਼ਿਲ੍ਹਾ ਗੁਰਦਾਸਪੁਰ ’ਚ ਮੁਹਿੰਮ ਤਹਿਤ 1421 ਟੀਮਾਂ ਬਣਾਈਆਂ ਗਈਆਂ ਹਨ। ਕੁੱਲ 1019 ਬੂਥ ਲਗਾਏ ਗਏ। ਕੁੱਲ 2697 ਵੈਕਸੀਨੇਟਰ ਕੰਮ ਕਰ ਰਹੇ ਹਨ। ਪੂਰੇ ਕੰਮ ਦੀ ਦੇਖਰੇਖ ਲਈ 211 ਸੁਪਰਵਾਈਜ਼ਰ ਲਗਾਏ ਗਏ ਹਨ। ਇਸ ਮੌਕੇ ਐੱਸਐੱਮਓ ਡਾਕਟਰ ਜਸਵਿੰਦਰ ਸਿੰਘ, ਐੱਸਐੱਮਓ ਅੰਕੁਰ ਕੌਸ਼ਲ, ਐੱਸਐੱਮਓ ਲਖਵਿੰਦਰ ਸਿੰਘ, ਐੱਸਐੱਮਓ ਰਵਿੰਦਰ ਸਿੰਘ, ਐੱਸਐੱਮਓ ਲਲਿਤ ਮੋਹਨ, ਐੱਸਐੱਮਓ ਅਮਰਦੀਪ ਸਿੰਘ, ਐੱਸਐੱਮਓ ਪਰਜੀਤ ਕੌਰ, ਐੱਸਐੱਮਓ ਹੇਮ ਲਤਾ, ਡਾਕਟਰ ਮਧੂ, ਡਾਕਟਰ ਮਮਤਾ, ਡਾਕਟਰ ਵੰਦਨਾ ਆਦਿ ਮੌਜੂਦ ਸਨ।