ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਵਰਕਰਾਂ ਨਾਲ ਮਿਸ਼ਨ-2027 ਸਬੰਧੀ ਉਲੀਕੀ ਰਣਨੀਤੀ ਪਿੰਡ ਲਾਹੜੀ-3 ਪਿੰਡ ਲਾਹੜੀ-3
Publish Date: Sat, 21 Nov 2026 05:22 PM (IST)
Updated Date: Sat, 21 Nov 2026 05:25 PM (IST)
ਕਮਲਜੀਤ ਸਿੰਘ ਫੁਲ, ਪੰਜਾਬੀ ਜਾਗਰਣ ਤਾਰਾਗੜ : ਵਿਧਾਨ ਸਭਾ ਹਲਕਾ ਭੋਆ ਵਿੱਚ ਮਿਸ਼ਨ-2027 ਅਤੇ ਲੋਕ ਸੰਪਰਕ ਮੁਹਿੰਮ ਤਹਿਤ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਤਹਿਤ ਹਲਕੇ ਅਧੀਨ ਪੈਂਦੇ ਪਿੰਡ ਲਾਹੜੀ-318 ਵਿਖੇ ਬਾਬਾ ਅਸ਼ਰਫ਼ ਅਲੀ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਸਮਾਗਮ ਅਤੇ ਮੀਟਿੰਗ ਕਰਵਾਈ ਗਈ। ਇਸ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਾਬਕਾ ਵਿਧਾਇਕ ਨੇ ਦਰਗਾਹ ਵਿਖੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨ੍ਹਾਂ ਨੇ ਪਾਰਟੀ ਵਰਕਰਾਂ ਅਤੇ ਸਥਾਨਕ ਲੋਕਾਂ ਨਾਲ ਮੀਟਿੰਗ ਕਰਦਿਆਂ ਇਲਾਕੇ ਦੇ ਸਿਆਸੀ ਹਾਲਾਤ, ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਆਮ ਆਦਮੀ ਪਾਰਟੀ ਦੀ ਸ਼ੁਰੂਆਤ ਆਮ ਘਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਗੱਲ ਕਰਨ ਦੇ ਮਕਸਦ ਨਾਲ ਹੋਈ ਸੀ, ਉਹ ਅੱਜ ਖ਼ਾਸ ਆਦਮੀ ਪਾਰਟੀ ਬਣ ਕੇ ਰਹਿ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਪ੍ਰਣਾਲੀ ਦਾ ਖ਼ਮਿਆਜ਼ਾ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਪਾਰੀ ਵਰਗ ਤੋਂ ਲੈ ਕੇ ਆਮ ਨਾਗਰਿਕ ਤੱਕ ਹਰ ਕੋਈ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਰਾਜਨੀਤੀ ਸਿਰਫ਼ ਚੋਣਾਂ ਲੜਨ ਦਾ ਸਾਧਨ ਨਹੀਂ, ਸਗੋਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦਾ ਹੱਲ ਕਰਵਾਉਣ ਦਾ ਜ਼ਰੀਆ ਹੈ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਬਾਬਾ ਅਸ਼ਰਫ਼ ਅਲੀ ਨੇ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਦਰਗਾਹ ਵਿਖੇ ਨਤਮਸਤਕ ਹੋਣ ਅਤੇ ਅਸ਼ੀਰਵਾਦ ਪ੍ਰਾਪਤ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਅਤੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਸਾਬਕਾ ਕੌਂਸਲਰ ਅਜੈ ਮਹਾਜਨ, ਨੀਰਜ ਕੁਮਾਰ, ਰਾਜਾ ਕਟਾਰੂਚੱਕ, ਸੈਫ਼ ਅਲੀ, ਚਮਨ ਲਾਲ, ਕੁਲਵਿੰਦਰ ਸਿੰਘ, ਬੀਰੂ ਖ਼ਾਨ, ਇਕਬਾਲ ਸਿੰਘ, ਸਾਜਿਦ ਅਲੀ, ਸੰਸਾਰ ਸਿੰਘ, ਰਾਜੂ ਕੁਮਾਰ, ਹਰਪਾਲ ਸਿੰਘ, ਗੌਰਵ ਕੁਮਾਰ, ਗਗਨ ਕੁਮਾਰ, ਹਰਜਿੰਦਰ ਸਿੰਘ, ਜਗੀਰ ਸਿੰਘ, ਯਾਕੂਬ ਖ਼ਾਨ ਆਦਿ ਹਾਜ਼ਰ ਸਨ।