- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
28 ਨੂੰ ਕਾਦੀਆਂ ਤੇ ਆਸ-ਪਾਸ ਪਿੰਡਾਂ ਦੀ ਬਿਜਲੀ ਸਪਲਾਈ ਰਹੇਗੀ ਬੰਦ

ਤਾਰਿਕ ਅਹਿਮਦ, ਪੰਜਾਬੀ ਜਾਗਰਣ, ਕਾਦੀਆਂ : ਪੰਜਾਬ ਰਾਜ ਪਾਵਰਕਾਮ ਵੱਲੋਂ ਬਿਜਲੀ ਲਾਈਨਾਂ ਦੀ ਛਿਮਾਹੀ ਮੁਰੰਮਤ ਅਤੇ ਦਰੱਖਤਾਂ ਦੀ ਕਟਾਈ ਦੇ ਕੰਮ ਨੂੰ ਲੈ ਕੇ 28 ਨਵੰਬਰ 2026, ਦਿਨ ਸ਼ਨੀਵਾਰ ਨੂੰ ਕਾਦੀਆਂ ਸ਼ਹਿਰ ਸਮੇਤ ਆਸ-ਪਾਸ ਦੇ ਪਿੰਡਾਂ ਵਿੱਚ ਬਿਜਲੀ ਸਪਲਾਈ ਬੰਦ ਰੱਖੀ ਜਾਵੇਗੀ। ਇਸ ਸਬੰਧੀ ਪਾਵਰਕਾਮ ਦੇ ਕਾਦੀਆਂ ਉਪ ਮੰਡਲ ਅਧਿਕਾਰੀ ਇੰਜੀਨੀਅਰ ਵਿਮਲ ਕੁਮਾਰ ਵੱਲੋਂ ਲਿਖਤੀ ਬਿਆਨ ਜਾਰੀ ਕਰਕੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 220 ਕੇ.ਵੀ. ਸਬ-ਸਟੇਸ਼ਨ ਵਡਾਲਾ ਗ੍ਰੰਥੀਆਂ ਤੋਂ ਚੱਲਦੀ 66 ਕੇ.ਵੀ. ਕਾਦੀਆਂ ਲਾਈਨ ਦੀ ਛਿਮਾਹੀ ਮੁਰੰਮਤ ਤੇ ਰੁੱਖਾਂ ਦੀ ਕਟਿੰਗ ਦੇ ਕੰਮ ਲਈ 28 ਨਵੰਬਰ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਪਰਮਿਟ ਲਿਆ ਹੈ। ਇਸ ਦੌਰਾਨ 66 ਕੇ.ਵੀ. ਸਬ-ਸਟੇਸ਼ਨ ਕਾਦੀਆਂ ਤੋਂ ਚੱਲਣ ਵਾਲੇ ਸਾਰੇ ਕੈਟਾਗਰੀ-1, ਯੂਪੀਐੱਸ ਤੇ ਡੀ.ਪੀ. ਫੀਡਰ ਬੰਦ ਰਹਿਣਗੇ। ਇਸ ਕਾਰਨ ਕਾਦੀਆਂ ਸ਼ਹਿਰ ਅਤੇ ਕਾਦੀਆਂ ਉਪ ਮੰਡਲ ਅਧੀਨ ਪੈਂਦੇ ਸਾਰੇ ਪਿੰਡਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ।ਪਾਵਰਕਾਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਸ਼ਟਡਾਊਨ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਲਿਆ ਜਾ ਰਿਹਾ ਹੈ।