ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ’ਚ ਕੱਢੀਆਂ ਜਾ ਰਹੀਆਂ ਨੇ ਪ੍ਰਭਾਤ ਫੇਰੀਆਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿੱਚ ਕੱਢੀਆਂ ਜਾ ਰਹੀਆਂ ਨੇ ਪ੍ਰਭਾਤ ਫੇਰੀਆਂ
Publish Date: Sun, 22 Nov 2026 04:35 PM (IST)
Updated Date: Mon, 23 Nov 2026 04:02 AM (IST)
ਜੀਆਰਪੀ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਸੰਗਤਾਂ ਪ੍ਰਭਾਤ ਫੇਰੀ ਦੌਰਾਨ ਸ਼ਬਦ ਚੌਂਕੀਆਂ ਭਰਦੀਆਂ ਹੋਈਆਂ। ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ ਕਲਾਨੌਰ : ਕਸਬਾ ਕਲਾਨੌਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ’ਚ ਨਾਨਕ ਨਾਮ ਲੇਵਾ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤ ਵੇਲੇ ਦੀਆਂ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਸੰਗਤ ਵੱਲੋਂ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਇਸ ਮੌਕੇ ਨਾਨਕ ਨਾਮ ਲੇਵਾ ਸੰਗਤਾਂ ਅਤੇ ਪ੍ਰਬੰਧਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਦਿਨਾਂ ਤੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 23 ਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ। ਗੁਰਦੁਆਰਾ ਰਾਮਗੜ੍ਹੀਆ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ 17 ਨਵੰਬਰ ਤੋਂ ਲਗਾਤਾਰ ਪ੍ਰਭਾਤ ਫੇਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿੱਚ ਆਰੰਭ ਕੀਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ 24 ਨਵੰਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਏ ਜਾਣਗੇ। ਇਸ ਮੌਕੇ ਜਥੇਦਾਰ ਜਗਜੀਤ ਸਿੰਘ, ਤਰਨ ਸਿੰਘ, ਪਰਮਜੀਤ ਕੌਰ, ਮਨਦੀਪ ਕੌਰ ਆਦਿ ਸੇਵਾਦਾਰਾਂ ਨੇ ਦੱਸਿਆ ਕਿ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਵਿੱਚ ਪਿੰਡ ਦੀਆਂ ਵੱਖ-ਵੱਖ ਗਲੀਆਂ ਅਤੇ ਮੁਹੱਲਿਆਂ ’ਚ ਗੁਰੂ ਨਾਨਕ ਦੇਵ ਜੀ ਦੇ ਸ਼ਬਦਾਂ ਦੀਆਂ ਚੌਂਕੀਆਂ ਭਰੀਆਂ ਜਾ ਰਹੀਆਂ ਹਨ। ਇਸ ਦੌਰਾਨ ਸੰਗਤ ਵੱਲੋਂ ਇਲਾਹੀ ਬਾਣੀ ਦੇ ਸ਼ਬਦ ਕੀਰਤਨ ਤੇ ਸਤਿਨਾਮ ਵਾਹਿਗੁਰੂ ਦੇ ਜਾਪ ਵੀ ਕੀਤੇ ਜਾ ਰਹੇ ਹਨ। ਇਸ ਮੌਕੇ ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ, ਮੰਗਲ ਸਿੰਘ, ਦਲਬੀਰ ਸਿੰਘ, ਲੋਹਾ ਸਿੰਘ, ਮਨਜਿੰਦਰ ਸਿੰਘ, ਜਸਕਰਨ ਸਿੰਘ, ਕੁਲਵੰਤ ਸਿੰਘ ਮੈਂਬਰ ਪੰਚਾਇਤ, ਧਰਮ ਸਿੰਘ, ਪ੍ਰਕਾਸ਼ ਕੌਰ, ਹਰਭਜਨ ਸਿੰਘ, ਮੇਜਰ ਸਿੰਘ, ਲਖਵਿੰਦਰ ਸਿੰਘ, ਪ੍ਰਭਜੋਤ ਸਿੰਘ ਢਿੱਲੋ, ਮਨਦੀਪ ਕੌਰ, ਰਜਿੰਦਰ ਕੌਰ, ਦਲੇਰ ਕੌਰ, ਸਤਨਾਮ ਸਿੰਘ, ਗੁਰਨਾਮ ਸਿੰਘ, ਅਮਰੀਕ ਸਿੰਘ, ਜਗਦੀਪ ਸਿੰਘ, ਜੋਗਿੰਦਰ ਸਿੰਘ ਆਦਿ ਹਾਜ਼ਰ ਸਨ।