ਪ੍ਰਭਾਤ ਫੇਰੀ ਦਾ ਸਲਗਾਨੀਆਂ ਪਰਿਵਾਰ ਵੱਲੋਂ ਭਰਵਾਂ ਸਵਾਗਤ
ਪ੍ਰਭਾਤ ਫੇਰੀ ਦਾ ਸਲਗਾਨੀਆਂ ਪਰਿਵਾਰ ਵੱਲੋਂ ਭਰਵਾਂ ਸਵਾਗਤ
Publish Date: Sat, 21 Nov 2026 03:59 PM (IST)
Updated Date: Sat, 21 Nov 2026 04:01 PM (IST)
ਕੁਲਦੀਪ ਸਿੰਘ ਸਲਗਾਨੀਆ, ਪੰਜਾਬੀ ਜਾਗਰਣ ਕਿਲਾ ਲਾਲ ਸਿੰਘ : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕੱਢੀ ਗਈ ਪ੍ਰਭਾਤ ਫੇਰੀ ਦਾ ਸਲਗਾਨੀਆਂ ਪਰਿਵਾਰ ਦੇ ਪ੍ਰਗਟ ਸਿੰਘ ਅਤੇ ਅਰਵਿੰਦਰ ਸਿੰਘ ਵੱਲੋਂ ਆਪਣੇ ਗ੍ਰਹਿ ਵਿਖੇ ਪਹੁੰਚਣ ਤੇ ਸਮੂਹ ਮੈਂਬਰਾਨ ਨਾਲ ਬੜੀ ਸ਼ਰਧਾ ਨਾਲ ਭਰਵਾਂ ਸਵਾਗਤ ਕਰਦਿਆਂ ਫੁੱਲਾਂ ਦੀ ਵਰਖਾ ਕਰਕੇ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ। ਪਰਿਵਾਰ ਵੱਲੋਂ ਸੰਗਤਾਂ ਦੀ ਸੇਵਾ ਲਈ ਚਾਹ-ਪਕੌੜਿਆਂ ਅਤੇ ਮਠਿਆਈਆਂ ਦਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਲਗਾਨੀਆਂ ਪਰਿਵਾਰ ਦੀ ਇਸ ਸ਼ਰਧਾ ਭਾਵਨਾ ਅਤੇ ਸੇਵਾ ਦੀ ਸ਼ਲਾਘਾ ਕਰਦਿਆਂ ਪਰਿਵਾਰ ਦੇ ਮੁਖੀ ਪ੍ਰਗਟ ਸਿੰਘ ਅਤੇ ਸਮੂਹ ਪਰਿਵਾਰਕ ਮੈਂਬਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਤਨਾਮ ਸਿੰਘ ਗ੍ਰੰਥੀ, ਗੁਰਿੰਦਰ ਸਿੰਘ ਰੰਧਾਵਾ, ਸੁਖਜਿੰਦਰ ਸਿੰਘ ਖਾਲਸਾ, ਸਾਬਕਾ ਸਰਪੰਚ ਹਰਜਿੰਦਰ ਸਿੰਘ, ਅਮਨਪ੍ਰੀਤ ਸਿੰਘ, ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨਿਰਮਲ ਸਿੰਘ ਪੱਡਾ, ਜਗਦੀਪ ਸਿੰਘ ਲੰਬੜਦਾਰ, ਲਾਲੀ ਕਾਰਪੇਂਟਰ, ਹਰਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਗੁਰਕੀਰਤ ਸਿੰਘ, ਅਰਸ਼ਪ੍ਰੀਤ ਸਿੰਘ, ਹਰਪ੍ਰੀਤ ਸਿੰਘ ਹੈਪੀ ਆਦਿ ਹਾਜ਼ਰ ਸਨ।