- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਯਾਨੰਦ ਐਂਗਲੋ ਵੈਦਿਕ ਸਕੂਲ ’ਚ ਮਨਾਇਆ ਪ੍ਰਕਾਸ਼ ਪੁਰਬ

ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਡੀਏਵੀ ਸਕੂਲ ਕਾਦੀਆਂ ਵਿਖੇ ਸਿੱਖ ਧਰਮ ਦੇ ਸੰਸਥਾਪਕ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਸ਼ਰਧਾ ਨਾਲ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਕੀਤੀ। ਉਪਰੰਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਤੇ ਮਨੁੱਖਤਾ ਪ੍ਰਤੀ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਮੁੱਖਅਧਿਆਪਕ ਸੁਖਦੇਵ ਰਾਜ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਮਾਰਗਦਰਸ਼ਕ ਹਨ ਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਸੱਚਾਈ, ਇਮਾਨਦਾਰੀ, ਸੇਵਾ, ਸਮਾਨਤਾ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਕੂਲ ਚੇਅਰਮੈਨ ਅਰੁਣ ਅਬਰੋਲ, ਵਾਈਸ ਚੇਅਰਮੈਨ ਵਿਜੇ ਕੁਮਾਰ ਸੋਂਧੀ, ਮੈਨੇਜਰ ਡਾ. ਅੰਜਨਾ ਗੁਪਤਾ ਅਤੇ ਰੀਜਨਲ ਅਸਿਸਟੈਂਟ ਰਾਜੀਵ ਭਾਰਤੀ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੁਨੇਹਾ ਦਿੱਤਾ।