- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਰਲਾ ਇੰਟਰਨੈਸ਼ਨਲ ਸਕੂਲ 'ਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਕਲਾਨੌਰ : ਬਾਰਡਰ ਏਰੀਏ ਦੇ ਪਿੰਡਾਂ ਦੇ ਲੋਕਾਂ ਨੂੰ ਵਿੱਦਿਆ ਮੁਹੱਈਆ ਕਰਵਾ ਰਹੇ ਕੇਰਲਾ ਇੰਟਰਨੈਸ਼ਨਲ ਸਕੂਲ ਕਲਾਨੌਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਦਿਹਾੜਾ ਸਕੂਲ ਦੇ ਵਿਹੜੇ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ। ਸਕੂਲ ਦੇ ਡਾਇਰੈਕਟਰ ਡੋਮਿਨਿਕ ਮੈਥਿਊ ਦੀ ਦੇਖ ਰੇਖ ਹੇਠ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਕਰਵਾਏ ਧਾਰਮਿਕ ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਨਾਲ ਕੀਤੀ। ਇਸ ਉਪਰੰਤ ਵਿਦਿਆਰਥੀਆਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਉਦਾਸੀਆਂ ਬਾਰੇ ਕਵਿਤਾਵਾਂ, ਭਾਸ਼ਣ ਅਤੇ ਸਾਖੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਨੇ ਗੁਰੂ ਜੀ ਦੇ ਮੂਲ ਸਿਧਾਂਤਾਂ "ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ" 'ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਡਾਇਰੈਕਟਰ ਡੋਮਿਨਿਕ ਮੈਥਿਊ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਸੀ ਭਾਈਚਾਰੇ, ਸੱਚਾਈ, ਨਿਮਰਤਾ ਅਤੇ ਇਮਾਨਦਾਰੀ ਦੇ ਰਾਹ 'ਤੇ ਚੱਲਣ ਲਈ ਪ੍ਰੇਰਿਤ ਕੀਤਾ।