ਕਾਦੀਆਂ ਤੇ ਨੇੜਲੇ ਪਿੰਡਾਂ ’ਚ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਕਾਦੀਆਂ ਤੇ ਆਸ ਪਾਸ ਦੇ ਪਿੰਡਾਂ ’ਚ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
Publish Date: Tue, 24 Nov 2026 05:34 PM (IST)
Updated Date: Wed, 25 Nov 2026 04:05 AM (IST)
ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ: ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਕਸਬਾ ਕਾਦੀਆਂ ਅਤੇ ਇਸ ਦੇ ਨਜ਼ਦੀਕੀ ਪਿੰਡਾਂ ਅੰਦਰ ਸਮੂਹ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਗੁਰਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਮਤਿ ਸਮਾਗਮਾਂ ਵਿੱਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜੱਥਿਆਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ, ਸਿਖਿਆਵਾਂ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਕਾਦੀਆਂ ਸ਼ਹਿਰ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ , ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ,ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ , ਗੁਰਦੁਆਰਾ ਭਗਤ ਸੈਣ ਜੀ , ਗੁਰਦੁਆਰਾ ਬਾਬਾ ਬੰਦਾ ਸਿੰਘ ਜੀ ਬਹਾਦਰ ,ਕ੍ਰਿਸ਼ਨ ਨਗਰ ਸਮੇਤ ਪਿੰਡਾਂ ਦੇ ਗੁਰਦੁਆਰਿਆਂ ਅੰਦਰ ਵੀ ਗੁਰਮਤਿ ਸਮਾਗਮ ਹੋਏ। ਜਦਿਕ ਗੁਰਦੁਆਰਾ ਸਿੰਘ ਸਭਾ ਮਹੱਲਾ ਧਰਮਪੁਰਾ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਤੇ ਜਥੇ ਨੇ ਇਲਾਹੀ ਬਾਣੀ ਦਾ ਮਨੋਹਰ ਕੀਰਤਨ ਕਰ ਸੰਗਤਾਂ ਨੂੰ ਨਿਹਾਲ ਕੀਤਾ। ਗ੍ਰੰਥੀ ਸਿੰਘ ਭਾਈ ਗੁਰਭੇਜ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਵਧਾਈ ਦਿੱਤੀ ਗਈ। ਰਾਗੀ ਜਥੇ ਨੂੰ ਗੁਰਦੁਆਰਾ ਕਮੇਟੀ ਨੇ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਰਲੋਕ ਸਿੰਘ ਰਜ਼ਾਦਾ , ਚੈਨ ਸਿੰਘ, ਗਿਆਨੀ ਸੁਰਜੀਤ ਸਿੰਘ ਨਾਗੀ (ਆਰੇ ਵਾਲੇ), ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸ.ਅਮਰਜੀਤ ਸਿੰਘ ਭਾਟੀਆ, ਡਾ. ਅਮਰਜੀਤ ਸਿੰਘ, ਐਡਵੋਕੇਟ ਦਲਵਿੰਦਰਜੀਤ ਸਿੰਘ ਖਹਿਰਾ, ਸਵਿੰਦਰ ਸਿੰਘ ਔਲਖ ,ਦਰਸ਼ਨ ਸਿੰਘ ਭਾਟੀਆ, ਬੀਬੀ ਸਤਵੰਤ ਕੌਰ , ਬੀਬੀ ਰਜਵੰਤ ਕੌਰ, ਬੀਬੀ ਰੁਪਿੰਦਰ ਕੌਰ , ਬੀਬੀ ਹਰਜੀਤ ਕੌਰ, ਬੀਬੀ ਮਨਜੀਤ ਕੌਰ, ਬੀਬੀ ਅਮਰਜੀਤ ਕੌਰ ਸਮੇਤ ਸੰਗਤ ਹਾਜ਼ਰ ਸੀ।