- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਬਸਰਾਏ ਵਿਖੇ ਪ੍ਰਕਾਸ਼ ਦਿਹਾੜਾ ਉਤਸਾਹ ਨਾਲ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਦੀਆਂ : ਇੱਥੋਂ ਨੇੜਲੇ ਪਿੰਡ ਬਸਰਾਏ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ। ਗੁਰਦੁਆਰਾ ਹਰਿ ਕਾ ਤੀਰਥ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਤੇ ਉਪਰੰਤ ਗੁਰਦੁਆਰਾ ਯੋਗੀ ਪੀਰ ਤੋਂ ਨਗਰ ਕੀਰਤਨ ਰਵਾਨਾ ਹੋਇਆ। ਇਹ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੋ ਕੇ ਵਾਪਸ ਗੁਰਦੁਆਰਾ ਜੋਗੀ ਪੀਰ ’ਚ ਸਿੱਖੀ ਰਵਾਇਤਾਂ ਅਨੁਸਾਰ ਸਮਾਪਤ ਹੋਇਆ। ਥਾਂ -ਥਾਂ ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ। ਇਸੇ ਹੀ ਤਰ੍ਹਾਂ ਬਸਤੀ ਬਸਰਾਏ ਵਿਖੇ ਬਲਵਿੰਦਰ ਸਿੰਘ ਬਿੱਲੂ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਸਵਾਗਤ ਕੀਤਾ ਤੇ ਗੁਰੂ ਸਾਹਿਬਾਨ ਨੂੰ ਰੁਮਾਲਾ ਭੇਟ ਕੀਤਾ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਪਿੰਡ ਦੀਆਂ ਸਮੁੱਚੀ ਸੰਗਤ ਨੇ ਬੜੀ ਸ਼ਰਧਾ ਨਾਲ ਹਿੱਸਾ ਲਿਆ। ਇਸ ਸਮੇਂ ਗੁਰਦੁਆਰਾ ਹਰ ਕਾ ਤੀਰਥ ਕਮੇਟੀ ਤੇ ਗੁਰਦੁਆਰਾ ਜੋਗੀ ਪੀਰ ਕਮੇਟੀ ਦੇ ਸਮੂਹ ਮੈਂਬਰਾਂ ਨੇ ਵਿਸ਼ੇਸ਼ ਯੋਗਦਾਨ ਪਾਇਆ। ਬਸਤੀ ਬਸਰਾਏ ਵਿਖੇ ਨਗਰ ਕੀਰਤਨ ਦੇ ਸਵਾਗਤ ’ਚ ਹੋਰਨਾਂ ਤੋਂ ਇਲਾਵਾ ਸਿੰਦਪਾਲ ਸਿੰਘ, ਭੁਟੋ, ਪ੍ਰਕਾਸ਼ ਚੰਦ ਡਾ. ਨੀਟਾ, ਹਰਬੰਸ, ਸਵਰਨ, ਬਿੱਲੂ, ਵਿਜੇ ਕੁਮਾਰ, ਅਸ਼ੋਕ ਕੁਲਵੰਤ ਅਮਨ ਬਲਦੇਵ ਆਦਿ ਹਾਜ਼ਰ ਸਨ।