- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕਸੈੱਸ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸਬੰਧੀ ਪ੍ਰੋਗਰਾਮ ਹੋਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਕਾਦੀਆਂ : ਸਕਸੈੱਸ ਪਬਲਿਕ ਸਕੂਲ ਕਾਦੀਆਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸਕੂਲ ਮੈਨੇਜਮੈਂਟ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾ ਭਾਵਨਾ ਨਾਲ ਮਨਾਇਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਜਿਸ ਉਪਰੰਤ ਵਿਦਿਆਰਥੀਆਂ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੇ ਜੀਵਨ, ਫਲਸਫ਼ੇ ਤੇ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦੇ ਉਪਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਬੱਚਿਆਂ ਵੱਲੋਂ ਗੁਰੂ ਸਾਹਿਬ ਦੀ ਉਸਤਤ ਵਿੱਚ ਪੇਸ਼ ਕੀਤੀਆਂ ਗਈਆਂ ਭਾਵਪੂਰਤ ਕਵਿਤਾਵਾਂ ਅਤੇ ਜੋਸ਼ੀਲੀ ਕਵੀਸ਼ਰੀ ਨੇ ਸਮੁੱਚੇ ਮਾਹੌਲ ਨੂੰ ਅਧਿਆਤਮਕ ਰੰਗ ਵਿੱਚ ਰੰਗ ਦਿੱਤਾ।ਸਮਾਗਮ ਦੇ ਅੰਤ ਵਿੱਚ ਸਕੂਲ ਦੀ ਤਰੱਕੀ, ਵਿਦਿਆਰਥੀਆਂ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਪਵਿੱਤਰ ਦਿਹਾੜੇ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਹੋਣਹਾਰ ਵਿਦਿਆਰਥੀਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।