650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਤਿਆਰੀਆਂ ਸ਼ੁਰੂ
ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਤਿਆਰੀਆਂ ਸ਼ੁਰੂ
Publish Date: Sat, 07 Mar 2026 05:19 PM (IST)
Updated Date: Sun, 08 Mar 2026 04:07 AM (IST)

ਬੀਟੀਐੱਲ13 ਜਾਣਕਾਰੀ ਦਿੰਦੇ ਹੋਏ ਪਲਵਿੰਦਰ ਸਿੰਘ ਲੰਬੜਦਾਰ। ਸੁਖਦੇਵ ਸਿੰਘ, ਪੰਜਾਬੀ ਜਾਗਰਣ ਬਟਾਲਾ : ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਅੰਤਰਰਾਸ਼ਟਰੀ ਗੁਰਮਤਿ ਸਮਾਗਮ 28 ਮਾਰਚ ਨੂੰ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਸ਼ਾਮ 7 ਤੋਂ ਰਾਤ 11 ਵਜੇ ਤੱਕ ਸੰਗਤ ਦੇ ਸਹਿਯੋਗ ਨਾਲ ਸ਼ਰਧਾਪੂਰਵਕ ਕਰਵਾਇਆ ਜਾ ਰਿਹਾ ਹੈ, ਜਿਸ ਸਬੰਧੀ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਸਮਾਗਮਾਂ ਦੀ ਰੂਪਰੇਖਾ ਉਲੀਕਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਅਰਦਾਸ ਬੇਨਤੀ ਕੀਤੀ ਗਈ। ਸਮਾਗਮ ਦੇ ਮੁੱਖ ਪ੍ਰਬੰਧਕ ਪਲਵਿੰਦਰ ਸਿੰਘ ਲੰਬੜਦਾਰ ਕੌਂਸਲਰ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਸਾਹਿਬ ਜੀ ਦੇ 650 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਦੇਸ਼ ਵਿਦੇਸ਼ ਤੋਂ ਵੱਡੀ ਪੱਧਰ ’ਤੇ ਪਹੁੰਚਣਗੀਆਂ ਤੇ ਸੰਗਤ ਦੀ ਟਹਿਲ ਸੇਵਾ ਲਈ 29 ਦੇ ਕਰੀਬ ਸੇਵਾਦਾਰਾਂ ਦੀਆਂ ਕਮੇਟੀਆਂ ਨਿਯੁਕਤ ਕੀਤੀਆਂ ਗਈਆਂ ਹਨ। ਇਸ ਮੌਕੇ ਪਲਵਿੰਦਰ ਸਿੰਘ ਲੰਬੜਦਾਰ, ਬਾਬਾ ਸੁਰਿੰਦਰ ਸਿੰਘ ਲੰਗਰਾਂ ਵਾਲੇ, ਮੈਨੇਜਰ ਮਨਜੀਤ ਸਿੰਘ ਜਫਰਵਾਲ ਤੋਂ ਇਲਾਵਾ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਅਤੇ ਰਾਜਨੀਤਿਕ, ਧਾਰਮਿਕ ਅਤੇ ਸਮਾਜ ਸੇਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਆਰੰਭ ਕਰ ਦਿੱਤੀਆਂ ਹਨ ਅਤੇ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।