- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਭਗਤ ਨਾਮਦੇਵ ਼ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਦਰਬਾਰ ਕਮੇਟੀ ਵੱਲੋਂ ਤਿਆਰੀਆਂ ਸ਼ੁਰੂ

ਰਣਜੀਤ ਸਿੰਘ ਬਾਵਾ, ਪੰਜਾਬੀ ਜਾਗਰਣ
ਘੁਮਾਣ : ਬ੍ਰਹਮ ਗਿਆਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 756ਵਾਂ ਪ੍ਰਕਾਸ਼ ਪੁਰਬ 20 ਨਵੰਬਰ ਨੂੰ ਇਤਿਹਾਸਕ ਕਸਬਾ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵੱਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਸ੍ਰੀ ਨਾਮਦੇਵ ਦਰਬਾਰ ਕਮੇਟੀ ਘੁਮਾਣ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਸਕੱਤਰ ਸੁਖਜਿੰਦਰ ਸਿੰਘ ਲਾਲੀ, ਪ੍ਰਧਾਨ ਤਰਸੇਮ ਸਿੰਘ ਬਾਵਾ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ, ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੁਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ ਅਤੇ ਪ੍ਰਿੰਸੀਪਲ ਗੁਰਮੁੱਖ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ 18 ਨਵੰਬਰ ਤੋਂ ਲੈ ਕੇ 20 ਨਵੰਬਰ ਤੱਕ ਇਤਿਹਾਸਕ ਕਸਬਾ ਘੁਮਾਣ ਵਿੱਖੇ ਬ੍ੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 19 ਨਵੰਬਰ ਨੂੰ ਇੱਕ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਜਾਵੇਗਾ। 20 ਨਵੰਬਰ ਨੂੰ ਸਵੇਰੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸ਼ਾਮ ਨੂੰ ਕੀਰਤਨ ਦਰਬਾਰ ਕਰਵਾਇਆ ਜਾਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਜਥੇ ਪਹੁੰਚ ਕੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਰਹਿਣ, ਸਹਿਣ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਪਹੁੰਚ ਰਹੀਆਂ ਸੰਗਤਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਬਾਬਾ ਬੇਅੰਤ ਸਿੰਘ, ਜਸਬੀਰ ਸਿੰਘ ਕਾਕਾ, ਨਰੇਸ਼ ਕੁਮਾਰ ਟੀਟੂ, ਰਣਜੀਤ ਸਿੰਘ ਬਾਵਾ, ਸੁਖਵੰਤ ਸਿੰਘ ਬਾਵਾ, ਸੁਖਬੀਰ ਸਿੰਘ ਬਾਵਾ, ਰਘਬੀਰ ਸਿੰਘ ਬਾਵਾ, ਸੰਤੋਖ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਕੈਸ਼ੀਅਰ ਮਨਜੀਤ ਸਿੰਘ ਬਾਵਾ, ਮੈਨੇਜਰ ਪ੍ਰਿਤਪਾਲ ਸਿੰਘ ਬਾਵਾ ਸਮੇਤ ਹੋਰ ਹਾਜ਼ਰ ਸਨ।