- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੀਫ ਖਾਲਸਾ ਦੀਵਾਨ ਵੱਲੋਂ ਪ੍ਰਿੰਸੀਪਲ ਮਧੂ ਸਾਵਲ ‘ਬੈਸਟ ਪ੍ਰਿੰਸੀਪਲ ਐਵਾਰਡ’ ਨਾਲ ਸਨਮਾਨਿਤ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਸ੍ਰੀ ਹਰਗੋਬਿੰਦਪੁਰ ਸਾਹਿਬ: ਚੀਫ ਖਾਲਸਾ ਦੀਵਾਨ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸ਼ਲਾਘਾਯੋਗ ਸੇਵਾਵਾਂ, ਸਕੂਲ ਦੀ ਤਰੱਕੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਮੁੱਖ ਰੱਖਦਿਆਂ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਹਰਗੋਬਿੰਦਪੁਰ ਸਾਹਿਬ ਦੀ ਪ੍ਰਿੰਸੀਪਲ ਮੈਡਮ ਮਧੂ ਸਾਵਲ ਨੂੰ ‘ਬੈਸਟ ਪ੍ਰਿੰਸੀਪਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਿਲਣ ’ਤੇ ਪ੍ਰਿੰਸੀਪਲ ਮਧੂ ਸਾਵਲ ਨੇ ਚੀਫ ਖਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਐਵਾਰਡ ਉਨ੍ਹਾਂ ਲਈ ਸਿਰਫ਼ ਸਨਮਾਨ ਹੀ ਨਹੀਂ, ਸਗੋਂ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ, “ਮੈਂ ਚੀਫ ਖਾਲਸਾ ਦੀਵਾਨ ਦੀ ਸਮੁੱਚੀ ਪ੍ਰਬੰਧਕ ਕਮੇਟੀ ਦਾ ਦਿਲੋਂ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੇਰੀਆਂ ਸੇਵਾਵਾਂ ਨੂੰ ਮਾਣ ਦਿੰਦਿਆਂ ਇਹ ਸਨਮਾਨ ਬਖ਼ਸ਼ਿਆ। ਪ੍ਰਿੰਸੀਪਲ ਮਧੂ ਸਾਵਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ, ਖੇਡਾਂ ਅਤੇ ਹੋਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਅੱਗੇ ਲਿਆਉਣਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਨੂੰ ਸਿੱਖਿਆ ਦੇ ਖੇਤਰ ਵਿੱਚ ਹੋਰ ਉੱਚੀਆਂ ਬੁਲੰਦੀਆਂ ’ਤੇ ਲਿਜਾਣ ਲਈ ਭਵਿੱਖ ਵਿੱਚ ਵੀ ਪੂਰੀ ਮਿਹਨਤ ਅਤੇ ਸਮਰਪਣ ਨਾਲ ਕਾਰਜ ਜਾਰੀ ਰੱਖੇ ਜਾਣਗੇ।ਇਸ ਮੌਕੇ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਵਾਸੀਆਂ ਵੱਲੋਂ ਪ੍ਰਿੰਸੀਪਲ ਮਧੂ ਸਾਵਲ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਗਈ ਅਤੇ ਕਿਹਾ ਗਿਆ ਕਿ ਇਹ ਸਨਮਾਨ ਸਕੂਲ ਲਈ ਵੀ ਮਾਣ ਵਾਲੀ ਗੱਲ ਹੈ।