- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੂੰ ਮਿਲਿਆ ਰਾਸ਼ਟਰੀ ਫੈਪ ਐਵਾਰਡ

ਸੁਖਦੇਵ ਸਿੰਘ, ਪੰਜਾਬੀ ਜਾਗਰਣ
ਬਟਾਲਾ : ਬੀਤੇ ਦਿਨੀਂ ਚੰਡੀਗੜ੍ਹ ਵਿਖੇ ਕਰਵਾਏ ਗਏ ਰਾਸ਼ਟਰੀ ਫੈਪ ਐਵਾਰਡ ਸਮਾਰੋਹ ਦੌਰਾਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਚੀਫ਼ ਖ਼ਾਲਸਾ ਦੀਵਾਨ, ਨਾਸਰਕੇ ਦੀ ਪ੍ਰਿੰਸੀਪਲ ਸ੍ਰੀਮਤੀ ਸੁੱਖਪ੍ਰੀਤ ਕੌਰ ਨੂੰ ਰਾਸ਼ਟਰੀ ਫੈਪ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਵੱਡੀ ਪ੍ਰਾਪਤੀ ਨਾਲ ਉਨ੍ਹਾਂ ਨੇ ਸਕੂਲ, ਚੀਫ਼ ਖ਼ਾਲਸਾ ਦੀਵਾਨ ਅਤੇ ਸਮੁੱਚੇ ਇਲਾਕੇ ਦਾ ਮਾਣ ਵਧਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਉਪ-ਪ੍ਰਿੰਸੀਪਲ ਕਿਰਨਦੀਪ ਕੌਰ ਨੇ ਦੱਸਿਆ ਕਿ ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੂੰ ਰਾਸ਼ਟਰੀ ਪੱਧਰ ਦਾ ਇਹ ਵੱਡਾ ਸਨਮਾਨ ਮਿਲਣਾ ਸਮੁੱਚੇ ਇਲਾਕੇ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਨਾਸਰਕੇ ਲਈ ਬੇਹੱਦ ਮਾਣ ਅਤੇ ਖ਼ੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪ੍ਰਿੰਸੀਪਲ ਦੀ ਮਿਹਨਤ, ਲਗਨ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦਾ ਪ੍ਰਤੀਕ ਹੈ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਸਿਮਰਨਜੀਤ ਕੌਰ ਅਤੇ ਤਸਵੀਰ ਕੌਰ ਤੋਂ ਇਲਾਵਾ ਸੁੱਚਾ ਸਿੰਘ ਸਾਗਰ, ਰਾਣਾ ਕੁਲਤਾਰ ਸਿੰਘ, ਡੀ.ਪੀ. ਮਨਜੀਤ ਸਿੰਘ, ਗਗਨਦੀਪ ਸਿੰਘ, ਗੁਰਪਿੰਦਰਜੀਤ ਕੌਰ, ਸੀਤਲ, ਸੁੱਖਦੀਪ ਕੌਰ, ਜੋਤਸਰੂਪ ਕੌਰ, ਮਨਪ੍ਰੀਤ ਕੌਰ, ਨਵਦੀਪ ਕੌਰ, ਮਨਦੀਪ ਕੌਰ, ਰਵਿੰਦਰ ਕੌਰ, ਸਰਬਜੀਤ ਕੌਰ, ਪ੍ਰਬਲੀਨ ਕੌਰ ਅਤੇ ਰਣਜੀਤ ਕੌਰ ਸਮੇਤ ਸਮੂਹ ਅਧਿਆਪਕਾਂ ਨੇ ਪ੍ਰਿੰਸੀਪਲ ਸੁੱਖਪ੍ਰੀਤ ਕੌਰ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।