- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਸਕੂਲ ਵਿੱਚ ਪੰਜਵੀਂ ਕਲਾਸ ਦੇ 10 ਸਾਲਾ ਬੱਚੇ ’ਤੇ ਬੀਅਰ ਲਿਆਉਣ ਦੇ ਦੋਸ਼ ਨੂੰ ਲੈ ਕੇ ਸਕੂਲ ਪ੍ਰਸ਼ਾਸਨ ਅਤੇ ਪਰਿਵਾਰ ਵਿਚਕਾਰ ਵਿਵਾਦ ਚੱਲ ਰਿਹਾ ਹੈ। ਕਮਿਸ਼ਨ ਦੀ ਟੀਮ ਨੇ ਬੱਚੇ ’ਤੇ ਲਾਏ ਦੋਸ਼ਾਂ ਦੀ ਵੀ ਜਾਂਚ ਕਰਨ ਦੀ ਗੱਲ ਕਹੀ ਹੈ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਗੁਰਦਾਸਪੁਰ ਦੇ ਇੱਕ ਨਿੱਜੀ ਸਕੂਲ ਦੇ ਮੁੰਡਿਆਂ ਦੇ ਬਾਥਰੂਮ ਵਿੱਚ ਸੀਸੀਟੀਵੀ ਕੈਮਰਾ ਲੱਗਾ ਮਿਲਣ ਨਾਲ ਤਰਥੱਲੀ ਮਚ ਗਈ। ਹਿਊਮਨ ਰਾਈਟਸ ਕਮਿਸ਼ਨ ਦੀ ਟੀਮ ਨੇ ਸਕੂਲ ਦੀ ਚੈਕਿੰਗ ਦੌਰਾਨ ਕੈਮਰਾ ਦੇਖਿਆ। ਟੀਮ ਮੈਂਬਰ ਨੇ ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਕੈਮਰਾ ਲਗਾਉਣ ਦੇ ਮਕਸਦ ਅਤੇ ਇਸ ਦੀ ਵਰਤੋਂ ਸਬੰਧੀ ਜਾਂਚ ਕਰਨ ਦੀ ਗੱਲ ਕਹੀ ਹੈ।
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਸਕੂਲ ਵਿੱਚ ਪੰਜਵੀਂ ਕਲਾਸ ਦੇ 10 ਸਾਲਾ ਬੱਚੇ ’ਤੇ ਬੀਅਰ ਲਿਆਉਣ ਦੇ ਦੋਸ਼ ਨੂੰ ਲੈ ਕੇ ਸਕੂਲ ਪ੍ਰਸ਼ਾਸਨ ਅਤੇ ਪਰਿਵਾਰ ਵਿਚਕਾਰ ਵਿਵਾਦ ਚੱਲ ਰਿਹਾ ਹੈ। ਕਮਿਸ਼ਨ ਦੀ ਟੀਮ ਨੇ ਬੱਚੇ ’ਤੇ ਲਾਏ ਦੋਸ਼ਾਂ ਦੀ ਵੀ ਜਾਂਚ ਕਰਨ ਦੀ ਗੱਲ ਕਹੀ ਹੈ।
ਟੀਮ ਮੁਤਾਬਕ ਬਾਥਰੂਮ ਵਿੱਚ ਕੈਮਰਾ ਲਗਾਉਣ ਦਾ ਕੋਈ ਜਾਇਜ਼ ਮਕਸਦ ਨਹੀਂ ਹੋ ਸਕਦਾ। ਇਸ ਸਬੰਧੀ ਪੂਰੇ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਟੀਮ ਨੇ ਇਹ ਵੀ ਕਿਹਾ ਕਿ ਬਿਨਾਂ ਸਬੂਤ ਕਿਸੇ ਬੱਚੇ ’ਤੇ ਦੋਸ਼ ਲਗਾਉਣਾ ਅਤੇ ਉਸ ਨੂੰ ਸਕੂਲ ਤੋਂ ਕੱਢਣਾ ਠੀਕ ਨਹੀਂ ਹੈ।
ਜ਼ਿਕਰਯੋਗ ਹੈ ਕਿ ਸਕੂਲ ਪ੍ਰਸ਼ਾਸਨ ਵੱਲੋਂ ਬੱਚੇ ’ਤੇ ਬੀਅਰ ਲਿਆਉਣ ਦੇ ਦੋਸ਼ ਲਗਾਏ ਗਏ ਸਨ। ਪਰਿਵਾਰ ਦਾ ਕਹਿਣਾ ਹੈ ਕਿ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਢੁੱਕਵਾਂ ਸਬੂਤ ਸਾਹਮਣੇ ਨਹੀਂ ਰੱਖਿਆ ਗਿਆ। ਇਸ ਵਿਵਾਦ ਕਾਰਨ ਬੱਚੇ ਅਤੇ ਪਰਿਵਾਰ ’ਤੇ ਮਾਨਸਿਕ ਦਬਾਅ ਹੋਣ ਦੀ ਗੱਲ ਵੀ ਕਹੀ ਗਈ ਹੈ। ਕਮਿਸ਼ਨ ਦੀ ਟੀਮ ਨੇ ਦੋਵਾਂ ਮਾਮਲਿਆਂ ਦੀ ਜਾਂਚ ਉਪਰੰਤ ਕਾਰਵਾਈ ਦਾ ਭਰੋਸਾ ਦਿੱਤਾ ਹੈ।