ਨੀਟਾ ਮਾਹਲ, ਕਾਦੀਆਂ

ਬੀਡੀਪੀਓ ਦਫ਼ਤਰ ਕਾਦੀਆਂ ਵਿਖੇ ਤਾਇਨਾਤ ਮਨਰੇਗਾ ਵਰਕਰ ਵੱਲੋਂ ਮਨਰੇਗਾ ਵਰਕਰ ਯੂਨੀਅਨ ਪੰਜਾਬ ਦੇ ਸੱਦੇ ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅਵਤਾਰ ਸਿੰਘ ਤੇ ਸਤਨਾਮ ਸਿੰਘ ਵਰਕਰ ਦੀ ਅਗਵਾਈ ਹੇਠ। ਆਪਣੀਆਂ ਮੰਗਾਂ ਨੂੰ ਲੈ ਕੇ ਕੰਮਕਾਰ ਠੱਪ ਰੱਖ ਕੇ ਦੂਸਰੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਰੋਸ ਪ੍ਰਦਰਸ਼ਨ ਕਰਦੇ ਹੋਏ ਅਵਤਾਰ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਠੇਕਾ ਆਧਾਰ ਤੇ ਕੰਮ ਕਰ ਰਹੇ ਕਰਮਚਾਰੀ ਰੈਗੂਲਰ ਕੀਤੇ ਜਾਣ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾਣ ਆਦਿ ਸਬੰਧੀ ਕਲਮ ਛੋੜ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਅਧੀਨ ਕਰਮਚਾਰੀ ਪਿਛਲੇ ਦਸ ਸਾਲਾਂ ਤੋਂ ਠੇਕਾ ਆਧਾਰ ਤੇ ਨਿਗੁਣੀ ਤਨਖਾਹ ਤੇ ਕੰਮ ਕਰ ਰਹੇ ਹਨ ਪਰ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਘੱਟ ਤਨਖਾਹ ਦੇ ਕੇ ਕੰਮ ਕਰਵਾ ਕੇ ਕਰਮਚਾਰੀਆਂ ਦਾ ਵਿੱਤੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕੇ ਤੇ ਕੰਮ ਕਰਦੇ ਕਾਮੇ ਤੁਰੰਤ ਪੱਕੇ ਕੀਤੇ ਜਾਣ ਅਤੇ ਮਨਰੇਗਾ ਵਰਕਰਾਂ ਦੀਆਂ ਨੂੰ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਹ ਹੜਤਾਲ ਆਉਣ ਵਾਲੇ ਸਮੇਂ ਵਿੱਚ ਜਾਰੀ ਰਹੇਗੀ ਜੇਕਰ ਪੰਜਾਬ ਸਰਕਾਰ ਨੇ ਜਲਦ ਹੀ ਉਨ੍ਹਾਂ ਨੂੰ ਪੱਕੇ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਵਤਾਰ ਸਿੰਘ, ਸਤਨਾਮ ਸਿੰਘ, ਜੁਗਰਾਜ ਸਿੰਘ, ਭੁਪਿੰਦਰ ਸਿੰਘ, ਸੁਰਿੰਦਰਪਾਲ, ਵਿਜੇਤਾ ਕੁਮਾਰੀ, ਬਲਜੀਤ ਸਿੰਘ ਤੋਂ ਇਲਾਵਾ ਸਮੂਹ ਮਨਰੇਗਾ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।