- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰੋਫੈਸਰ ਰਮਨਦੀਪ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਕੰਟੀਜੈਂਟ ਇੰਚਾਰਜ ਦੀ ਭੂਮਿਕਾ ਨਿਭਾਈ

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ ਚੂੜੀਆਂ: ਪੰਡਤ ਮੋਹਨ ਲਾਲ ਐੱਸਡੀ ਕਾਲਜ ਫਾਰ ਗਰਲਜ਼ ਫਤਿਹਗੜ੍ਹ ਚੂੜੀਆਂ ਦੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਪ੍ਰੋਫੈਸਰ ਰਮਨਦੀਪ ਕੌਰ ਨੇ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਤੌਰ ਕੰਟੀਜੈਂਟ ਇੰਚਾਰਜ ਦੀ ਭੂਮਿਕਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾਕਟਰ ਮ੍ਰਿਣਾਲ ਗੁਪਤਾ ਨੇ ਦੱਸਿਆ ਕਿ ਇਹ ਕਾਲਜ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਗੁਰਦਾਸਪੁਰ ਜ਼ਿਲੇ ਦੀ ਖੋ ਖੋ ਟੀਮ ਦੀ ਇੰਚਾਰਜ ਵਜੋਂ ਪ੍ਰੋਫੈਸਰ ਰਮਨਦੀਪ ਕੌਰ ਦੀ ਚੋਣ ਹੋਈ, ਜਿਸ ਨਾਲ ਕਾਲਜ ਦਾ ਨਾਮ ਸਟੇਟ ਪੱਧਰ ’ਤੇ ਪਹੁੰਚਿਆ। ਉਹਨਾਂ ਕਿਹਾ ਕਿ ਵਿਦਿਆਰਥਣਾਂ ਦੀ ਤਿਆਰੀ ਅਤੇ ਉਨਾਂ ਨੂੰ ਮੁਕਾਬਲੇ ਵਾਲੀ ਜਗ੍ਹਾ ’ਤੇ ਲੈ ਕੇ ਜਾਣਾ ਇੱਕ ਬਹੁਤ ਹੀ ਜਿੰਮੇਵਾਰੀ ਭਰਿਆ ਕਾਰਜ ਹੈ ਜੋ ਸਾਡੇ ਕਾਲਜ ਦੀ ਅਧਿਆਪਕਾ ਵੱਲੋਂ ਬਾਖੂਬੀ ਨਿਭਾਇਆ ਗਿਆ ਹੈ ਅਤੇ ਭਵਿੱਖ ਵਿੱਚ ਰਮਨਦੀਪ ਕੌਰ ਇਸੇ ਤਰ੍ਹਾਂ ਵਿਦਿਆਰਥੀ ਨੂੰ ਤਰਾਸ਼ਨ ਅਤੇ ਉਹਨਾਂ ਨੂੰ ਵੱਖ-ਵੱਖ ਖੇਡ ਮੁਕਾਬਲਿਆਂ ’ਚ ਲੈ ਕੇ ਜਾਣ ਲਈ ਕਾਰਜਸ਼ੀਲ ਰਹਿਣਗੇ ਅਤੇ ਇਸ ਦੇ ਨਾਲ ਹੀ ਖੇਡਾਂ ਦੇ ਖੇਤਰ ’ਚ ਵਿਦਿਆਰਥੀਆਂ ਦੀ ਭਾਗੀਦਾਰੀ ਵੀ ਯਕੀਨੀ ਬਣਾਉਣਗੇ।