- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਡਵਿੱਲ ਸਕੂਲ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰੋਗਰਾਮ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ : ਗੁਡਵਿੱਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਦੀ ਡਾ. ਰਵਿੰਦਰ ਨਾਥ ਟੈਗੋਰ ਸਾਹਿਤ ਕਲੱਬ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਾਨਕ ਬਾਣੀ ਸਾਖੀਆਂ ਰਾਹੀਂ ਸਿੱਖਿਆ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਵਿੱਚ ਕਲੱਬ ਦੇ ਸੀਨੀਅਰ ਅਧਿਆਪਕ ਹਰਪ੍ਰੀਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਵਿਦਿਆਰਥੀਆਂ ਨਾਲ ਸਾਂਝਾ ਕੀਤਾ। ਪ੍ਰਿੰਸੀਪਲ ਕਮਲ ਕਿਸ਼ੋਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਪੇਸ਼ ਕਰਨ ਦਾ ਮੁੱਖ ਉਦੇਸ਼ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਕੀਤੀਆਂ ਚਾਰ ਉਦਾਸੀਆਂ ਸਾਡੇ ਜੀਵਨ ਨੂੰ ਸੇਧ ਦਿੰਦੀਆਂ ਹਨ। ਇਸ ਸਮਾਗਮ ਦੌਰਾਨ ਉਹਨਾਂ ਦੀ ਬਾਣੀਆਂ ਅਤੇ ਸਿੱਖਿਆਵਾਂ ਨੂੰ ਸਮਰਪਿਤ ਸਾਖੀ ਮੁਕਾਬਲੇ ਕਰਵਾਏ, ਜਿਸ ’ਚ ਨਵਨੀਤ ਕੌਰ ਛੇਵੀਂ ਕਲਾਸ ਨੇ ਮੱਕੇ ਮਦੀਨੇ ਦੀ ਸਾਖੀ, ਲਵਲੀਨ ਕੌਰ ਨੇ ਸੱਜਣ ਠੱਗ ਦੀ ਸਾਖੀ, ਪ੍ਰਭਦੀਪ ਕੌਰ ਨੇ ਸੱਚ ਤੇ ਝੂਠ ਦੀ ਸਾਖੀ ਤੇ ਸਿਮਰਨਜੀਤ ਕੌਰ ਨੇ ਗੰਗਾ ਵੱਲ ਪਾਣੀ ਸੁੱਟਣ ਦੇ ਵਾਰਤਾਲਾਪ ਦੇ ਸਾਖੀ ਪੇਸ਼ ਕੀਤੀ। ਡਾਇਰੈਕਟਰ ਪ੍ਰਿੰਸੀਪਲ ਜਸਬਿੰਦਰ ਕੌਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਕਿਰਤ ਕਰੋ ਵੰਡ ਛਕੋ ਤੇ ਨਾਮ ਜਪੋ ਦੇ ਸਿਧਾਂਤਾਂ ਨੂੰ ਜੀਵਨ ’ਚ ਅਪਣਾਉਣ ਦਾ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਤੇ ਕਲੱਬ ਮੈਂਬਰਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਸਮੂਹ ਵਿਦਿਆਰਥੀ ਵਰਗ ਤੇ ਸਟਾਫ ਮੈਂਬਰ ਹਾਜ਼ਰ ਸਨ।