ਪੱਤਰ ਪ੍ਰਰੇਰਕ, ਕਾਹਨੂੰਵਾਨ : ਅੱਜ ਬਲਾਕ ਕਾਹਨੂੰਵਾਨ ਵਿਚ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਪ੍ਰਧਾਨ ਕਰਮਜੀਤ ਕੌਰ ਦੀ ਅਗਵਾਈ ਵਿਚ ਬੀਤੇ ਦਿਨ ਸ਼ੁਰੂ ਕੀਤਾ ਧਰਨਾ ਜਾਰੀ ਰਿਹਾ। ਇਸ ਮੌਕੇ ਧਰਨੇ ਦਾ ਸਮਰਥਨ ਵਿਚ ਸਥਾਨਕ ਕਸਬੇ ਦੇ ਸਰਪੰਚ ਠਾਕੁਰ ਆਫ਼ਤਾਬ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਰਮਜੀਤ ਕੌਰ ਨੇ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਨਰੇਗਾ ਅਧੀਨ ਪਿਛਲੇ 11-12 ਸਾਲਾਂ ਤੋਂ ਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੇ ਬੀਤੇ ਦਿਨ ਤੋਂ ਮੰਗਾਂ ਦੀ ਪੂਰਤੀ ਲਈ ਬਲਾਕ ਪੱਧਰੀ ਧਰਨੇ ਅਤੇ ਪ੍ਰਦਰਸ਼ਨ ਪੂਰੇ ਪੰਜਾਬ ਵਿਚ ਸ਼ੁਰੂ ਕਰ ਦਿੱਤੇ ਸਨ। ਮਨਰੇਗਾ ਮੁਲਾਜ਼ਮਾਂ ਮੁੱਖ ਮੰਗ ਹੈ ਕਿ ਉਹ ਪਿਛਲੇ 11-12 ਸਾਲ ਤੋਂ ਡਿਊਟੀ ਕਰ ਰਹੇ ਹਨ, ਉਨ੍ਹਾਂ ਦੀਆਂ ਸੇਵਾਵਾਂ ਪੰਚਾਇਤੀ ਵਿਭਾਗ ਵਿਚ ਮਰਜ਼ ਕਰ ਕੇ ਰੈਗੂਲਰ ਕੀਤਾ ਜਾਵੇ। ਭਵਿੱਖ ਵਿਚ ਵੀ ਵਿਭਾਗ ਵੱਲੋਂ ਮਨਰੇਗਾ ਦੇ ਤਜਰਬੇਕਾਰ ਮੁਲਾਜ਼ਮਾਂ ਨੂੰ ਛੱਡ ਕੇ ਨਵੀਂ ਪੱਕੀ ਭਰਤੀ ਦੀ ਯੋਜਨਾ ਚੱਲ ਰਹੀ ਹੈ, ਜਿਸ ਵਿਚ ਮਨਰੇਗਾ ਮੁਲਾਜ਼ਮਾਂ ਲਈ ਕੋਈ ਛੋਟ ਨਹੀਂ ਦਿੱਤੀ ਜਾਵੇ। ਇਕ ਪਾਸੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਇੰਪਲਾਈਜ਼ ਵੈੱਲਫੇਅਰ ਐਕਟ 2016 ਲਾਗੂ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਸਿੱਖਿਆ ਦੇ ਖੇਤਰ ਵਿਚ ਕੰਮ ਕਰਨ ਵਾਲੇ ਰਮਸਾ ਤੇ ਸਰਵ ਸਿੱਖਿਆ ਅਭਿਆਨ ਦੌਰਾਨ ਭਰਤੀ ਕੀਤੇ ਗਏ ਅਧਿਆਪਕਾਂ ਨੂੰ ਵੀ ਸਰਕਾਰ ਵੱਲੋਂ ਪਾਲਿਸੀ ਬਣਾ ਕੇ ਪੱਕਿਆਂ ਕੀਤਾ ਜਾ ਚੁੱਕਾ ਹੈ। ਜੇਕਰ ਹੁਣ ਵੀ ਸਰਕਾਰ ਨੇ ਕੋਈ ਠੋਸ ਹੱਲ ਨਾ ਕੀਤਾ ਤਾਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 19 ਅਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਵਿਸ਼ਾਲ ਧਰਨੇ ਵਿੱਚ ਸ਼ਾਮਲ ਹੋ ਕੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਧਰਨੇ ਵਿਚ ਕਰਮਜੀਤ ਕੌਰ ਏਪੀਓ, ਮਨਪ੍ਰਰੀਤ ਕੌਰ ਜੀ ਆਰ ਪੀ, ਰਜੇਸ਼ ਕੁਮਾਰ ਜੀ ਆਰ ਪੀ , ਹਰਪਿੰਦਰ ਸਿੰਘ ਜੀ ਆਰ ਪੀ, ਰਾਜਵਿੰਦਰ ਕੌਰ ਜੀਆਰਪੀ, ਸੁਖਮਨਪ੍ਰਰੀਤ ਸਿੰਘ ਜੀਆਰਪੀ, ਹਰਜਿੰਦਰ ਸਿੰਘ, ਸਤਨਾਮ ਸਿੰਘ, ਪ੍ਰਰੇਮ ਸਿੰਘ, ਅਮਨਦੀਪ ਸਿੰਘ ਸੀਏ ਆਦਿ ਸ਼ਾਮਲ ਹੋਏ।