ਸੱਤਪਾਲ ਜ਼ਖ਼ਮੀ, ਡੇਰਾ ਬਾਬਾ ਨਾਨਕ

ਬਲਾਕ ਡੇਰਾ ਬਾਬਾ ਨਾਨਕ ਵਿਖੇ ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਪ੍ਰਧਾਨ ਮੰਗਲ ਸਿੰਘ ਦੀ ਅਗਵਾਈ ਵਿਚ ਧਰਨਾ ਸ਼ੁਰੂ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦੇ ਮੰਗਲ ਸਿੰਘ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਅਧੀਨ ਪਿਛਲੇ 11-12 ਸਾਲਾਂ ਤੋਂ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਨੇ ਮੰਗਾਂ ਦੀ ਪੂਰਤੀ ਲਈ ਬਲਾਕ ਪੱਧਰੀ ਧਰਨੇ ਪ੍ਰਦਰਸ਼ਨ ਪੂਰੇ ਪੰਜਾਬ 'ਚ ਸ਼ੁਰੂ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਮੇਂ-ਸਮੇਂ 'ਤੇ ਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਸੇਵਾਵਾਂ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਰਕਾਰ ਤੋਂ ਜ਼ੋਰਦਾਰ ਢੰਗ ਨਾਲ ਆਪਣੀ ਮੰਗ ਉਠਾਈ ਜਾਂਦੀ ਰਹੀ ਹੈ। ਵਿਭਾਗ ਵੱਲੋਂ ਰੈਗੂਲਰ ਦਾ ਕੇਸ ਦੋ ਵਾਰ ਪ੍ਰਰੋਸ਼ੋਨਲ ਵਿਭਾਗ ਨੂੰ ਭੇਜਿਆ ਵੀ ਜਾ ਚੁੱਕਾ ਹੈ ਜੋ ਕਿ ਸਰਕਾਰ ਵੱਲੋਂ ਪੈਸੇ ਦੀ ਘਾਟ ਦਾ ਬਹਾਨਾ ਬਣਾ ਕੇ ਵਾਪਸ ਕਰ ਦਿੱਤਾ ਗਿਆ। ਦੂਜੇ ਪਾਸੇ ਨਰੇਗਾ ਮੁਲਾਜਮਾਂ ਦੇ ਤਜਰਬੇ ਨੂੰ ਦਰਕਿਨਾਰ ਕਰਕੇ ਵਿਭਾਗ ਵਿਚ ਹੀ ਪਹਿਲਾਂ ਵੀ ਪੰਚਾਇਤ ਸਕੱਤਕਰਾਂ, ਸਟੈਨੋਗ੍ਰਾਫਰਾਂ ਦੀ ਭਰਤੀ ਕੀਤੀ ਜਾ ਚੁੱਕੀ ਹੈ। ਭਵਿੱਖ ਵਿਚ ਵੀ ਵਿਭਾਗ ਨਵੀਂ ਭਰਤੀ ਦੀ ਯੋਜਨਾਂ ਬਣਾ ਰਿਹਾ ਹੈ। ਜਿਸ ਵਿਚ ਨਰੇਗਾ ਮੁਲਾਜਮਾਂ ਲਈ ਕੋਈ ਛੋਟ ਦਿੱਤੀ ਜਾਵੇ ਅਜਿਹੀ ਕੋਈ ਆਸ ਨਹੀਂ ਹੈ। ਇਕ ਪਾਸੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਹੀ ਇੰਪਲਾਈਜ਼ ਵੈਲਫੇਅਰ ਐਕਟ-2016 ਲਾਗੂ ਕਰਕੇ ਕੱਚੇ ਮੁਲਾਜਮ ਪੱਕੇ ਕੀਤੇ ਜਾ ਚੁੱਕੇ ਹਨ। ਇਸ ਤੋਂ ਉਲਟ ਕੇਂਦਰ ਦੀ ਸਰਵ ਸਿੱਖਿਆ ਅਭਿਆਨ ਅਤੇ ਰਸਮਾ ਸਕੀਮ ਦੇ ਅਧਿਆਪਕ ਸਰਕਾਰ ਦੁਆਰਾ ਆਪਣੀ ਪਾਲਿਸ਼ੀ ਬਣਾ ਕੇ ਰੈਗੂਲਰ ਕੀੇਤੇ ਗਏ ਹਨ ਜੋ ਕਿ ਨਰੇਗਾ ਮੁਲਾਜਮਾਂ ਤੇ ਵੀ ਇੰਨ ਬਿੰਨ ਲਾਗੂ ਹੋ ਸਕਦੀ ਹੈ ਜਾਣਕਾਰੀ ਦਿੰਦਿਆ ਸੂਬਾ ਪ੍ਰਧਾਨ ਵਰਿੰਦਰ ਸਿੰਘ ਨੇ ਦੱਸਿਆ ਕਿ ਮਨਰੇਗਾ ਮੁਲਾਜਮ 2007-2008 ਤੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਧੀਨ ਡਿਊਟੀ ਕਰ ਰਹੇ ਹਨ। ਸਾਰੇ 1539 ਨਰੇਗਾ ਮੁਲਾਜਮਾਂ ਦੀ ਭਰਤੀ ਪੂਰੇ ਪ੍ਰਰਾਦਰਸ਼ਨ ਢੰਗ ਨਾਲ ਸਮੇਂ ਸਮੇਂ ਤੇ ਰੈਗੂਲਰ ਮੁਲਾਜਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਮਾਪਦੰਡਾਂ ਅਨੁਸਾਰ ਹੋਈ ਹੈ ਪ੍ਰੰਤੂ ਸਰਕਾਰ ਰੈਗੂਲਰ ਦੀ ਮੰਗ ਤੇ ਲਾਰੇ ਲਾ ਕੇ ਵਕਤ ਟਪਾ ਰਹੀ ਹੈ। ਅੱਜ ਤੱਕ ਨਾ ਤਾਂ ਨਰੇਗਾ ਮੁਲਾਜਮਾਂ ਦੀ ਈਪੀਐਫ ਕੱਟਿਆ ਜਾ ਰਿਹਾ ਹੈ, ਨਾ ਮੋਬਾਈਲ ਭੱਤਾ ਡਿਊਟੀ ਦੌਰਾਨ ਮੌਤ ਹੋਣ ਤੇ ਵੀ ਨਾ ਕੋਈ ਲਾਭ ਅਤੇ ਨਾ ਹੀ ਮੈਡੀਕਲ ਸਹੂਲਤਾਂ, ਨਿਗੁਣਾ, ਆਵਾਜਾਈ ਭੱਤਾ, ਨਾ ਸਰਵਿਸ ਰਿਕਾਰਡ ਰੱਖਿਆ ਜਾਂਦਾ ਹੈ ਨਾ ਹੀ ਤਨਖਾਹਾਂ ਦਾ ਕੋਈ ਬਜ਼ਟ ਰੱਖਿਆ ਜਾਂਦਾ ਹੈ। ਜਿਸ ਕਾਰਨ ਮੁਲਾਜ਼ਮਾਂ ਦਾ ਭਵਿੱਖ ਖਤਰੇ ਵਿਚ ਹੈ। ਉਪਰੋਕਤ ਵਿਭਾਗੀ ਮੰਗਾਂ ਤਾਂ ਪਿਛਲੇ ਡੇਢ ਸਾਲ ਤੋਂ ਪ੍ਰਵਾਨ ਵੀ ਕਰ ਲਈਆਂ ਗਈਆਂ ਸਨ ਪਰ ਅੱਜ ਤੱਕ ਸਿਵਾਏ ਝੂਠੇ ਲਾਰਿਆਂ ਤੋਂ ਕੋਈ ਵੀ ਠੋਸ ਹੱਲ ਨਹੀ ਹੋ ਸਕਿਆ। ਉਨ੍ਹਾਂ ਜਾਣਕਾਰੀ ਦਿੰਦਿਆ ਦੱਸਿਆ ਕਿ 21 ਅਗਸਤ ਦੀ ਸੂਬਾਈ ਮੀਟਿੰਗ ਵਿਚ ਸੂਬਾ ਕਮੇਟੀ ਦੇ ਫੈਸਲਾ ਮੁਤਾਬਕ ਅੱਜ ਤੋਂ ਨਰੇਗਾ ਦੇ ਹਰ ਤਰ੍ਹਾਂ ਦੇ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ 16, 17, 18 ਸਤੰਬਰ ਨੂੰ ਬਲਾਕ ਪੱਧਰ 'ਤੇ ਧਰਨੇ ਦੇਣ ਤੋਂ ਬਾਅਦ 19 ਅਤੇ 20 ਸਤੰਬਰ ਨੂੰ ਜ਼ਿਲ੍ਹਾ ਪੱਧਰ 'ਤੇ ਧਰਨੇ ਦਿੱਤੇ ਜਾਣਗੇ ਅਤੇ ਨਰੇਗਾ ਮੁਲਾਜ਼ਮ ਪੰਜਾਬ ਵਿਚ ਹੋ ਰਹੀਆਂ ਜ਼ਿਮਨੀ ਚੋਣਾ ਵਿਚ ਚਾਰਾਂ ਹਲਕਿਆਂ ਵਿਚ ਕਾਂਗਰਸ ਸਰਕਾਰ ਦੀਆਂ ਪੋਲਾਂ ਖੋਲਣਗੇ ਜੇਕਰ ਫਿਰ ਵੀ ਮੰਗਾਂ ਪੂਰੀਆਂ ਨਾ ਹੋਈਆ ਤਾਂ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਕੀਤੀਆ ਜਾਣਗੀਆ ਜੋ ਕਿ ਅਣਮਿੱਥੇ ਸਮੇਂ ਲਈ ਪੱਕੇ ਮੋਰਚੇ ਵਿਚ ਵੀ ਤਬਦੀਲ ਹੋ ਸਕਦਾ ਹੈ। ਇਸ ਤੌਂ ਪਹਿਲਾਂ ਹੀ ਕਾਂਗਰਸੀ ਸਾਂਸਦਾਂ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਕਾਂਗਰਸੀ ਨੇਤਾਵਾਂ ਨੂੰ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪਰ ਸਰਕਾਰ ਨੇ ਕੋਈ ਵੀ ਗੱਲਬਾਤ ਦੀ ਪੇਸ਼ਕਸ਼ ਨਹਂੀ ਕੀਤੀ। ਇਸ ਮੌਕੇ ਮਨਜੀਤ, ਅੰਗਰੇਜ਼ ਸਿੰਘ, ਹਰਪ੍ਰਰੀਤ ਸਿੰਘ, ਬਲਰਾਜ ਸਿੰਘ, ਗੁਰਮੇਲ ਸਿੰਘ, ਸੁਖਪ੍ਰਰੀਤ ਸਿੰਘ, ਜਸਬੀਰ ਸਿੰਘ ਅਤੇ ਬਲਜੀਤ ਸਿੰਘ ਆਦਿ ਹਾਜ਼ਰ ਸਨ।