ਸੁਖਵਿੰਦਰ ਸਿੰਘ ਧੁੱਪਸੜੀ, ਬਟਾਲਾ : ਡੈਮੋਕ੍ਰੇਟਿਕ ਜੰਗਲਾਤ ਵਰਕਰਜ ਯੂਨੀਅਨ ਰੇਂਜ ਅਲੀਵਾਲ ਵਲੋਂ ਜੰਗਲਾਤ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਜੰਗਲਾਤ ਵਰਕਰਾਂ ਨੂੰ ਚਾਰ ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਜਿਸ ਕਾਰਨ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 10 ਸਾਲਾਂ ਤੋਂ ਕੰਮ ਕਰਦੇ ਕਾਮਿਆਂ ਨੂੰ ਅਜੇ ਤਕ ਪੱਕਾ ਨਹੀਂ ਕੀਤਾ ਜਾ ਰਿਹਾ ਹੈ, ਸੀਨੀਆਰਤਾ ਸੂਚੀ ਜਾਰੀ ਨਹੀਂ ਕੀਤੀ ਗਈ। ਇਸ ਮੌਕੇ ਜਥੇਬੰਦੀ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਤਨਖਾਹਾਂ ਰੈਗੂਲਰ ਦਿੱਤੀਆਂ ਜਾਣ, ਸੀਨੀਆਰਤਾ ਸੂਚੀ ਤੋਂ ਬਾਹਰ ਰਹਿ ਗਏ ਵਰਕਰਾਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਇਸ ਮੌਕੇ ਦਵਿੰਦਰ ਸਿੰਘ, ਕਸ਼ਮੀਰ ਸਿੰਘ, ਜਸਬੀਰ ਸਿੰਘ, ਰਵੇਲ ਸਿੰਘ, ਬਲਵਿੰਦਰ ਸਿੰਘ, ਰਣਧੀਰ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।