ਆਕਾਸ਼, ਗੁਰਦਾਸਪੁਰ : ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਰੇਲ ਰੋਕੋ ਧਰਨਾ ਲਗਾਤਾਰ ਜਾਰੀ ਹੈ। ਗੁਰਦਾਸਪੁਰ ਦੇ ਕਿਸਾਨਾਂ ਨੇ ਰੇਲਵੇ ਸਟੇਸ਼ਨ ਤੋ ਮੋਰਚਾ ਸੰਭਾਲਿਆ ਹੋਇਆ ਹੈ। ਸਿਰਫ ਮਾਲ ਗੱਡੀਆਂ ਨੂੰ ਹੀ ਲਾਂਘਾ ਦਿੱਤਾ ਗਿਆ। ਅੱਜ ਦੇ ਧਰਨੇ ਵਿਚ ਬੁਲਾਰਿਆਂ ਨੇ ਆਖਿਆ ਕਿ ਜਿੰਨਾਂ ਚਿਰ ਤਕ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਉਨਾਂ ਚਿਰ ਰੇਲਾਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ। ਇਸ ਸਬੰਧੀ ਕਿਸਾਨ ਜਥੇਬੰਦੀਆਂ ਨੇ ਮੋਦੀ ਸਰਕਾਰ ਨੂੰ 15 ਦਿਨ ਦਾ ਸਮਾਂ ਦਿੱਤਾ ਹੈ। ਇਸ ਤੋਂ ਬਾਅਦ ਵੀ ਮੰਗਾਂ ਨਾ ਮੰਨੀਆਂ ਤਾਂ ਹੋਰ ਵੱਡੇ ਐਕਸ਼ਨ ਕੀਤੇ ਜਾਣਗੇ ਅਤੇ ਹਾਈਵੇਅ ਵੀ ਜਾਮ ਕਰ ਦਿੱਤੇ ਜਾਣਗੇ। ਕਿਸਾਨਾਂ ਦਾ ਉਜਾੜਾ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅੱਜ ਦੇ ਧਰਨੇ ਦੀ ਅਗਵਾਈ ਰੋਜ਼ ਵਾਂਗ ਸੰਚਾਲਨ ਕਮੇਟੀ ਮੈਂਬਰਾਂ ਜਸਬੀਰ ਸਿੰਘ ਕੱਤੋਵਾਲ, ਤਰਲੋਕ ਸਿੰਘ ਬਹਿਰਾਮਪੁਰ, ਰਘੁਬੀਰ ਸਿੰਘ ਪਕੀਵਾਂ, ਕਰਨੈਲ ਸਿੰਘ ਪੰਛੀ, ਬਾਬਾ ਕੰਵਲਜੀਤ ਸਿੰਘ ਪੰਡੋਰੀ, ਗੁਰਦੀਪ ਸਿੰਘ ਮੁਸਤਫਾਬਾਦ, ਅਸ਼ੋਕ ਭਾਰਤੀ ਆਦਿ ਨੇ ਕੀਤੀ। ਜਦਕਿ ਧਰਨੇ ਨੂੰ ਸੰਬੋਧਨ ਕਰਦਿਆਂ ਵਿਚ ਵਾਲਿਆਂ ਵਿਚ ਅਜੀਤ ਸਿੰਘ ਹੁੰਤਲ, ਜਗਜੀਤ ਸਿੰਘ ਕਲਾਨੌਰ, ਹਰਜੀਤ ਸਿੰਘ, ਐਡਵੋਕੇਟ ਸੁਖਵਿੰਦਰ ਕਾਹਲੋਂ, ਗੁਰਮੀਤ ਸਿੰਘ ਪਾਹੜਾ, ਅਮਰਜੀਤ ਸੈਦੀ, ਕਸ਼ਮੀਰ ਸਿੰਘ ਤੁਗਲਵਾਲ, ਕਪੂਰ ਸਿੰਘ ਘੁੰਮਣ, ਸੁਭਾਸ਼ ਕੈਰੇ, ਐੱਸਪੀ ਸਿੰਘ ਗੋਸਲ ਆਦਿ ਨੇ ਸੰਬੋਧਨ ਕੀਤਾ।