ਸੁਖਦੇਵ ਸਿੰਘ, ਬਟਾਲਾ : ਪੰਜਾਬ ਰੋਡਵੇਜ਼ ਸਾਂਝੀ ਐਕਸ਼ਨ ਕਮੇਟੀ ਤੇ ਪਨਬੱਸ ਵਰਕਰਜ਼ ਕੰਟਰੈਕਟ ਯੂਨੀਅਨ ਵੱਲੋਂ ਕੇਂਦਰੀ ਟਰੇਡ ਯੂਨੀਅਨ ਦੇ ਸੱਦੇ 'ਤੇ ਗੁਰਜੀਤ ਸਿੰਘ ਘੋੜੇਵਾਹ ਸੂਬਾ ਮੀਤ ਪ੍ਰਧਾਨ ਏਟਕ ਤੇ ਬਲਜੀਤ ਸਿੰਘ ਗਿੱਲ ਸੂਬਾ ਕੰਟਰੈਕਟਰ ਵਰਕਰਜ਼ ਯੂਨੀਅਨ ਦੀ ਅਗਵਾਈ 'ਚ ਬਟਾਲਾ ਬੱਸ ਸਟੈਂਡ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨਿੰਦਾ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਉਕਤ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮੁਲਾਜ਼ਮ ਤੇ ਕਿਸਾਨ ਮਾਰੂ ਨੀਤੀਆਂ ਰਾਹੀਂ ਲੋਕਾਂ ਦਾ ਘਾਣ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੇ ਚਲਦਿਆਂ ਹੀ ਕੈਪਟਨ ਸਰਕਾਰ ਵੀ ਪੰਜਾਬ ਰੋਡਵੇਜ਼ ਨੂੰ ਪੈਪਸੂ ਰੋਡਵੇਜ਼ ਕਾਰਪੋਰੇਸ਼ਨ 'ਚ ਰਲ਼ਾਉਣ ਜਾਰੀ ਹੈ ਜਿਸ ਨੂੰ ਹਰਗਿਜ਼ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਨਵਾਂ ਖੇਤੀਬਾੜੀ ਨੂੰ ਲਿਆਂਦਾ ਹੈ ਉਸ ਨਾਲ ਪੰਜਾਬ ਦੀ ਕਿਸਾਨੀ ਤਬਾਹ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਯੂਨੀਅਨ ਕਿਸਾਨਾਂ ਦੀ ਭਰਪੂਰ ਹਮਾਇਤ ਕਰਦੀ ਹੈ ਤੇ ਉਨ੍ਹਾਂ ਦੇ ਸੰਘਰਸ਼ ਹਰ ਵਕਤ ਖੜ੍ਹੀ ਹੈ। ਗੁਰਦਰਸ਼ਨ ਸਿੰਘ ਚੇਅਰਮੈਨ ਏਟਕ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਰਤ ਕਾਨੂੰਨਾਂ 'ਚ ਸੋਧਾਂ ਕਰਕੇ ਮਜ਼ਦੂਰਾਂ ਤੇ ਮੁਲਾਜ਼ਮਾਂ ਨਾਲ ਬੇਇਨਸਾਫੀ ਕੀਤੀ ਹੈ। ਇਸ ਮੌਕੇ ਜਤਿੰਦਰ ਸਿੰਘ, ਇਕਬਾਲ ਸਿੰਘ, ਜਗਦੀਪ ਸਿੰਘ ਦਾਲਮ, ਹਰਜਿੰਦਰ ਸਿੰਘ, ਰਵਿੰਦਰ ਸਿੰਘ, ਗੁਰਬਖਸ਼ ਸਿੰਘ, ਮਲਕੀਤ ਸਿੰਘ, ਪਰਮਜੀਤ ਸਿੰਘ ਕੁਹਾੜ, ਜਗਦੀਸ਼ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।