ਨੀਟਾ ਮਾਹਲ, ਕਾਦੀਆਂ : ਬਿਜਲੀ ਕਾਮਿਆਂ ਨੇ ਸਬ ਡਵੀਜਨ ਕਾਦੀਆਂ ਦਫ਼ਤਰ ਵਿਖੇ ਕਾਲੇ ਬਿੱਲੇ ਲਾ ਕੇ ਕਾਲੇ ਝੰਡੇ ਲਹਿਰਾਅ ਕੇ ਕਾਲਾ ਦਿਨ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਕੱਤਰ ਹੋਏ ਆਗੂਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਦੱਸਿਆ ਕਿ ਅੱਜ ਦੇ ਦਿਨ 2010 ਨੂੰ ਬਿਜਲੀ ਬੋਰਡ ਭੰਗ ਕੀਤਾ ਗਿਆ ਸੀ ਤੇ ਹਾਕਮਾਂ ਵੱਲੋਂ ਸਸਤੀ ਬਿਜਲੀ ਤੇ ਪਹਿਲੀਆਂ ਸੇਵਾ ਸ਼ਰਤਾਂ ਬਹਾਲ ਰੱਖਣ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਪਾਵਰਕਾਮ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੇ ਮੁਕੰਮਲ ਨਿੱਜੀਕਰਨ ਵੱਲ ਤੇਜ਼ੀ ਨਾਲ ਕਦਮ ਵਧਾਏ ਜਾ ਰਹੇ ਹਨ। ਇਸ ਸਮੇਂ ਆਗੂਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਬਿਜਲੀ ਐਕਟ 2003 ਤੇ 2020 ਰੱਦ ਕੀਤਾ ਜਾਵੇ, ਸਰਕਾਰੀ ਥਰਮਲ ਚਾਲੂ ਕੀਤੇ ਜਾਣ, ਪ੍ਰਰਾਈਵੇਟ ਥਰਮਲ ਸਰਕਾਰੀ ਕੰਟਰੋਲ ਹੇਠ ਕੀਤੇ ਜਾਣ, ਠੇਕਾ ਪ੍ਰਣਾਲੀ ਰੱਦ ਕੀਤੀ ਜਾਵੇ, ਪਹਿਲੀਆਂ ਸੇਵਾ ਸ਼ਰਤਾਂ ਤੇ ਹਮਲਾ ਬੰਦ ਕੀਤਾ ਜਾਵੇ, ਬਰਾਬਰ ਕੰਮ ਬਰਾਬਰ ਤਨਖਾਹ ਦਾ ਸਿੰਧਾਂਤ ਲਾਗੂ ਕੀਤਾ ਜਾਵੇ, ਪੁਰਾਣੀ ਪੈਨਸ਼ਨ ਪ੍ਰਣਾਲੀ ਬਹਾਲ ਕੀਤੀ ਜਾਵੇ, ਹਰ ਤਰ੍ਹਾਂ ਦੇ ਕੱਚੇ ਕਾਮੇ ਪੱਕੇ ਕੀਤੇ ਜਾਣ, ਆਹਲੂਵਾਲੀਆ ਕਮੇਟੀ ਦੀ ਰਿਪੋਰਟ ਰੱਦ ਕੀਤੀ ਜਾਵੇ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਨਾ ਬੰਦ ਕੀਤਾ ਜਾਵੇ, ਖੇਤੀ ਕਾਨੂੰਨ ਰੱਦ ਕੀਤੇ ਜਾਣਾ। ਇਸ ਮੌਕੇ ਜਗਤਾਰ ਸਿੰਘ ਖੁੰਡਾ, ਪਿਆਰਾ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਗੁਰਮੇਜ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।