- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਨਸਾਫ ਦੀ ਮੰਗ ਨੂੰ ਲੈ ਕੇ ਥਾਣੇ ਅੱਗੇ ਕੀਤਾ ਰੋਸ ਪ੍ਰਦਰਸ਼ਨ

ਸੁਖਦੇਵ ਸਿੰਘ, ਪੰਜਾਬੀ ਜਾਗਰਣ, ਬਟਾਲਾ: ਨਜ਼ਦੀਕੀ ਪਿੰਡ ਕੰਡਿਆਲ ਵਿਖੇ ਇੱਕ ਵਿਆਹੁਤਾ ਦੀ ਸ਼ੱਕੀ ਹਾਲਾਤ ’ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ, ਪਰ ਦੂਜੇ ਪਾਸੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ, ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਤੇ ਭੱਠਾ ਮਜ਼ਦੂਰ ਯੂਨੀਅਨ ਆਜ਼ਾਦ ਵੱਲੋਂ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਨੂੰ ਲੈ ਕੇ ਥਾਣਾ ਸਿਵਲ ਲਾਈਨ ਅੱਗੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਮ੍ਰਿਤਕਾ ਦੀ ਪਛਾਣ ਕਾਜਲ ਵਜੋ ਹੋਈ ਹੈ।ਘਟਨਾ ਦੇ ਵੇਰਵਿਆਂ ਅਨੁਸਾਰ, ਬੀਤੇ ਕੱਲ੍ਹ ਕਾਜਲ ਦੀ ਮੌਤ ਉਪਰੰਤ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਆਂਦਾ ਗਿਆ। ਪੀੜਤ ਪਰਿਵਾਰ ਅਤੇ ਜਥੇਬੰਦੀਆਂ ਨੇ ਪੁਲਿਸ ਪ੍ਰਸ਼ਾਸਨ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੁਲਿਸ ਦੀ ਹਾਜ਼ਰੀ ਵਿੱਚ ਪੋਸਟਮਾਰਟਮ ਹੋਣ ਦੇ ਬਾਵਜੂਦ ਨਾ ਤਾਂ ਦੋਸ਼ੀਆਂ ਖ਼ਿਲਾਫ਼ ਕੋਈ ਐੱਫਆਈਆਰ ਦਰਜ ਕੀਤੀ ਤੇ ਨਾ ਹੀ ਕਿਸੇ ਨੂੰ ਗ੍ਰਿਫ਼ਤਾਰ ਕੀਤਾ ਗਿਆ।ਉਹਨਾਂ ਕਿਹਾ ਕਿ ਪੁਲਿਸ ਨੇ ਮ੍ਰਿਤਕਾ ਦੀ ਲਾਸ਼ (ਮਾਪਿਆਂ) ਨੂੰ ਸੌਂਪਣ ਦੀ ਬਜਾਏ ਸਹੁਰੇ ਪਰਿਵਾਰ ਦੇ ਹਵਾਲੇ ਕਰ ਦਿੱਤੀ, ਜਿਨ੍ਹਾਂ ਨੇ ਲੜਕੀ ਦੇ ਮਾਪਿਆਂ ਨੂੰ ਸੂਚਿਤ ਕੀਤੇ ਬਿਨਾਂ ਹੀ ਉਸਦਾ ਅੰਤਿਮ ਸੰਸਕਾਰ ਕਰ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਆਗੂ ਕਾਮਰੇਡ ਮਨਜੀਤ ਰਾਜ ਬਟਾਲਾ ਅਤੇ ਭੱਠਾ ਮਜ਼ਦੂਰ ਯੂਨੀਅਨ ਆਜ਼ਾਦ ਦੇ ਪ੍ਰਧਾਨ ਪਿੰਟਾ ਤਲਵੰਡੀ ਭਰਥ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਸ਼ਰੇਆਮ ਮ੍ਰ੍ਰਿਤਕਾ ਦੇ ਸਹੁਰੇ ਪਰਿਵਾਰ ਦੀ ਪੁਸ਼ਤਪਨਾਹੀ ਕਰ ਰਿਹਾ ਹੈ।ਜਥੇਬੰਦੀਆਂ ਵੱਲੋਂ ਥਾਣੇ ਦੇ ਘਿਰਾਓ ਦੌਰਾਨ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਦਾ ਅਲਟੀਮੇਟਮ ਦਿੱਤਾ ਗਿਆ। ਉਧਰ ਥਾਣਾ ਸਿਵਲ ਲਾਈਨ ਦੇ ਐੱਸਐੱਚਓ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਬਣਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਜਾਵੇਗਾ। ਜਥੇਬੰਦਕ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੀੜਤ ਪਰਿਵਾਰ ਨੂੰ ਜਲਦ ਇਨਸਾਫ਼ ਨਾ ਮਿਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।