ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ ਕਾਰਜਕਾਰੀ ਇੰਜੀਨੀਅਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ
Publish Date: Fri, 27 Nov 2026 06:13 PM (IST)
Updated Date: Sat, 28 Nov 2026 04:08 AM (IST)
ਫੋਟੋ: 27ਬੀਟੀਐਲ22 ਬਟਾਲਾ: ਰੋਸ ਧਰਨੇ ਦੌਰਾਨ ਬੈਠੇ ਆਊਟਸੋਰਸ/ਇਨਲਿਸਟਮੈਂਟ ਦਫ਼ਤਰੀ ਮੁਲਾਜ਼ਮ ਜ਼ਿਲਾ ਪ੍ਰਧਾਨ ਮਨਦੀਪ ਖੱਖ ਨਾਲ। ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰਾਂ ਵਿੱਚ ਕੰਮ ਕਰਦੇ ਆਊਟਸੋਰਸ/ਇਨਲਿਸਟਮੈਂਟ ਦਫ਼ਤਰੀ ਮੁਲਾਜ਼ਮਾਂ ਨੂੰ ਆਊਟਸੋਰਸ ਕਰਮਚਾਰੀਆਂ ਨੂੰ ਕੰਟਰੈਕਟ ’ਤੇ ਲਿਆਉਣ ਸਬੰਧੀ ਬਣਾਈ ਗਈ ਨੀਤੀ ਵਿੱਚੋਂ ਬਾਹਰ ਕਰਨ ਦੇ ਵਿਰੋਧ ਵਿੱਚ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਇਕਾਈ ਜ਼ਿਲ੍ਹਾ ਗੁਰਦਾਸਪੁਰ ਦੀ ਬ੍ਰਾਂਚ ਬਟਾਲਾ ਵੱਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ-1 ਤੇ 2 ਬਟਾਲਾ ਦੇ ਦਫ਼ਤਰਾਂ ਅੱਗੇ ਇਕ ਰੋਜ਼ਾ ਰੋਸ ਧਰਨਾ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਖੱਖ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ 24 ਨਵੰਬਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਦਫ਼ਤਰਾਂ ’ਚ ਕੰਮ ਕਰਦੇ ਆਊਟਸੋਰਸ/ਇਨਲਿਸਟਮੈਂਟ ਦਫ਼ਤਰੀ ਸਟਾਫ ਨੂੰ ਸਰਕਾਰ ਦੀ ਆਊਟਸੋਰਸ ਕਰਮਚਾਰੀਆਂ ਸਬੰਧੀ ਨੀਤੀ ਵਿੱਚੋਂ ਬਾਹਰ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਫ਼ੈਸਲੇ ਦੇ ਵਿਰੋਧ ’ਚ ਅੱਜ ਉਨ੍ਹਾਂ ਵਲੋਂ ਬਟਾਲਾ ਵਿਖੇ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਮੂਹਰੇ ਧਰਨਾ ਦਿੰਦਿਆਂ ਰੋਸ ਪ੍ਰਗਟਾਇਆ ਗਿਆ ਹੈ। ਮਨਦੀਪ ਸਿੰਘ ਖੱਖ ਨੇ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਸਮੂਹ ਆਊਟਸੋਰਸ/ਇਨਲਿਸਟਮੈਂਟ ਕਾਮਿਆਂ ਨੂੰ ਸਬੰਧਤ ਨੀਤੀ ’ਚ ਸ਼ਾਮਲ ਕਰਕੇ ਰੈਗੂਲਰ ਕੀਤਾ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਾਰੇ ਕਾਮਿਆਂ ਨੂੰ ਪੱਕਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਜਥੇਬੰਦੀ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਕਸ਼ਮੀਰ ਸਿੰਘ, ਰਣਜੀਤ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ ਤੋਂ ਇਲਾਵਾ ਹੋਰ ਜਥੇਬੰਦੀ ਦੇ ਮੈਂਬਰ ਹਾਜ਼ਰ ਸਨ।