
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ’ਤੇ ਜਾਣ ਦੇ ਸੱਦੇ ਦੀ ਹਮਾਇਤ ’ਚ ਰੋਸ ਪ੍ਰਦਰਸ਼ਨ

ਕਸ਼ਮੀਰ ਸਿੰਘ ਸੰਧੂ, ਪੰਜਾਬੀ ਜਾਗਰਣ
ਕਾਦੀਆਂ: ਬਿਜਲੀ ਕਾਮਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਧਾਰਨ ਕੀਤੇ ਅੜੀਅਲ ਵਤੀਰੇ ਵਿਰੁੱਧ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ’ਤੇ ਜਾਣ ਦੇ ਸੱਦੇ ਦੀ ਹਮਾਇਤ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਿਵੀਜ਼ਨ ਕਾਦੀਆਂ ਦੇ ਆਗੂ ਸੁਰਜੀਤ ਸਿੰਘ ਗੁਰਾਇਆ ਨੇ ਕੀਤੀ। ਇਸ ਮੌਕੇ ਬਿਜਲੀ ਕਾਮਿਆਂ ਨੇ ਮੁਖ ਮੰਗਾਂ ਨੂੰ ਤੁਰੰਤ ਪੂਰਾ ਕਰ ਮੰਗ ਕੀਤੀ। ਇਸ ਮੌਕੇ ਜਗਤਾਰ ਸਿੰਘ ਖੁੰਡਾ, ਸੁਰਜੀਤ ਸਿੰਘ ਗੁਰਾਇਆ, ਹਰਦੀਪ ਸਿੰਘ ਸੇਖੋਂ, ਪ੍ਰੇਮ ਕੁਮਾਰ, ਸੁਸ਼ੀਲ ਕੁਮਾਰ, ਬੈਂਸ ਰਾਜ ,ਤਿਲਕ ਰਾਜ, ਕੁਲਵੰਤ ਸਿੰਘ ਆਦਿ।
ਇਹ ਹਨ ਮੁੱਖ ਮੰਗਾਂ
1. ਆਊਟਸੋਰਸਡ ਠੇਕਾ ਕਾਮਿਆਂ ਨੂੰ ਮਹਿਕਮੇ ਵਿਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਾਲ ਨਾਲ ਨਿਯੁਕਤੀ ਪੱਤਰ ਸੌਂਪੇ ਜਾਣ।
2. ਆਰਟੀਐੱਮ ਤੋਂ ਪ੍ਰਮੋਟ ਹੋਏ ਏਐੱਲਐੱਮ ਤੇ ਏਐੱਸਐੱਸਏ ਕਾਮਿਆਂ ਨੂੰ ਬਿਨਾਂ ਸ਼ਰਤ 35400 ਦਾ ਸਕੇਲ ਲਾਗੂ ਕੀਤਾ ਜਾਵੇ।
3.17/7/2020 ਦਾ ਪੱਤਰ ਰੱਦ ਕੀਤਾ ਜਾਵੇ ਅਤੇ ਭਰਤੀ ਹੋਏ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਸਕੇਲ ਦੇਣ ਦੀ ਥਾਂ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੇ ਸਕੇਲ ਲਾਗੂ ਕੀਤੇ ਜਾਣ।
4. ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ।
5. 18% ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ।
6. ਸੇਵਾ ਸ਼ਰਤਾਂ ਵਿੱਚ ਤਬਦੀਲੀਆਂ ਦਾ ਅਮਲ ਬੰਦ ਕੀਤਾ ਜਾਵੇ।