ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਵਿੰਦਰ ਲਾਡੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਬਲਵਿੰਦਰ ਲਾਡੀ
Publish Date: Sat, 26 Sep 2026 04:42 PM (IST)
Updated Date: Sun, 27 Sep 2026 04:03 AM (IST)
ਸ਼ਾਮ ਤਿਵਾੜੀ, ਪੰਜਾਬੀ ਜਾਗਰਣ, ਬਟਾਲਾ : ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਮਠੋਲਾ ਵਿਖੇ ਸੀਨੀਅਰ ਆਮ ਆਦਮੀ ਪਾਰਟੀ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵੱਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਸੁਣੀਆਂ ਅਤੇ ਲੋਕਾਂ ਵੱਲੋਂ ਰੱਖੀਆਂ ਗਈਆਂ ਵੱਖ-ਵੱਖ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।ਲੋਕ ਮਿਲਣੀ ਦੌਰਾਨ ਸਾਬਕਾ ਵਿਧਾਇਕ ਲਾਡੀ ਵੱਲੋਂ ਪਿੰਡ ਵਾਸੀਆਂ ਨੂੰ ਪੰਜਾਬ ਸਰਕਾਰ ਦੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਵਾਲੇ ਹੈਲਥ ਕਾਰਡ ਵੀ ਵੰਡੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਮੁੱਢਲੀ ਜਾਂਚ, ਡਾਕਟਰੀ ਸਲਾਹ ਅਤੇ ਲੋੜ ਅਨੁਸਾਰ ਸਿਹਤ ਸੇਵਾਵਾਂ ਪ੍ਰਦਾਨ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਿਹਤ ਬੀਮਾ ਯੋਜਨਾ ਨਾਲ ਜੋੜ ਕੇ ਮਹਿੰਗੇ ਇਲਾਜ ਦੇ ਖਰਚੇ ਤੋਂ ਰਾਹਤ ਦੇਣ ਲਈ ਹੈਲਥ ਕਾਰਡ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਮਠੋਲਾ ਵਿਖੇ ਵੀ ਇਸੇ ਤਹਿਤ ਯੋਗ ਲਾਭਪਾਤਰੀਆਂ ਨੂੰ ਹੈਲਥ ਕਾਰਡ ਵੰਡੇ ਗਏ ਹਨ, ਤਾਂ ਜੋ ਲੋੜ ਪੈਣ ’ਤੇ ਉਹ ਸਿਹਤ ਸਹੂਲਤਾਂ ਦਾ ਲਾਭ ਲੈ ਸਕਣ। ਜਦਕਿ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੰਜਾਬ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।