ਪੰਜਾਬ ਸਰਕਾਰ ਨੇ ਲੋਕ ਹਿੱਤ ’ਚ ਵਿਕਾਸ ਕਾਰਜ ਤੇ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ : ਮੇਅਰ ਬਾਜਵਾ ਪੰਜਾਬ ਸਰਕਾਰ ਨੇ ਲੋਕ ਹਿੱਤ ਵਿੱਚ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਾਗੂ ਕੀਤੀਆਂ : ਮੇਅਰ ਬਾਜਵਾ
Publish Date: Sun, 22 Nov 2026 05:13 PM (IST)
Updated Date: Mon, 23 Nov 2026 04:04 AM (IST)
ਫੋਟੋ: 22ਬੀਟੀਐਲ14 ਮਾਨ ਦੇ ਮੁਨਾਫੇ ਸਕੀਮ ਬਾਰੇ ਦੁਕਾਨਦਾਰਾਂ ਨੂੰ ਦੱਸਦੇ ਹੋਏ ਮੇਅਰ ਬਾਜਵਾ। ਸੁਖਦੇਵ ਸਿੰਘ/ਸ਼ਾਮ ਤਿਵਾੜੀ, ਪੰਜਾਬੀ ਜਾਗਰਣ ਬਟਾਲਾ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਮਾਨ ਦੇ ਮੁਨਾਫੇ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਡੋਰ ਟੂ ਡੋਰ ਕੈਂਪੇਨ ਜਾਰੀ ਹੈ।ਬਟਾਲਾ ਸ਼ਹਿਰ ਵਿੱਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਪ੍ਰਚਾਰ ਕਰਦਿਆਂ ਨਗਰ ਨਿਗਮ ਬਟਾਲਾ ਦੇ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸ਼ਹਿਰ ਦੇ ਵੱਖ ਵੱਖ ਬਜਾਰਾਂ ਵਿੱਚ ਦੁਕਾਨਦਾਰਾਂ ਨੂੰ ਮਿਲ ਕੇ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਨੇਜਰ ਅਤਰ ਸਿੰਘ ਵਾਈਸ ਪ੍ਰਧਾਨ ਆਪ ਗੁਰਦਾਸਪੁਰ ਅਤੇ ਸੀਨੀਅਰ ਆਗੂ ਪਰਦੀਪ ਸਿੰਘ ਵੀ ਮੌਜੂਦ ਸਨ। ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਕਰੀਬ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਵਿਕਾਸ ਤੇ ਲੋਕ ਭਲਾਈ ਦੇ ਕੰਮ ਕੀਤੇ ਹਨ ਅਤੇ ਕਈ ਤਰ੍ਹਾਂ ਦੀਆਂ ਸਹੂਲਤਾਂ ਵੀ ਲੋਕਾਂ ਨੂੰ ਮੁਹੱਈਆ ਕਰਵਾਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਪਾਰਟੀ ਦੇ ਅਹੁਦੇਦਾਰ ਤੇ ਵਲੰਟੀਅਰ ਵੀ ਘਰ-ਘਰ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਹਲਕੇ ਦੇ ਹਰ ਵਾਰਡ ਤੇ ਪਿੰਡ ’ਚ ਪਹੁੰਚ ਕੇ ਮਾਨ ਦੇ ਮੁਨਾਫਿਆਂ ਤੋਂ ਲੋਕਾਂ ਨੂੰ ਜਾਣੂ ਕਰਵਾ ਰਹੇ ਹਨ।