ਸੁਖਦੇਵ ਸਿੰਘ, ਬਟਾਲਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਅੰਦਰ ਖੇਡਾਂ ਨੂੰ ਪ੍ਰਫੁੁੱਲਿਤ ਅਤੇ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ, ਜਿਸ ਨੂੰ ਮੁੱਖ ਰੱਖਦਿਆਂ 29 ਅਗਸਤ ਨੂੰ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਕੀਤਾ। ਵਿਧਾਇਕ ਕਲਸੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ ਖੇਡ ਵਿਭਾਗ ਵੱਲੋਂ ਸੂਬੇ ਵਿੱਚ ਖਿਡਾਰੀਆਂ ਦੀ ਹੁਨਰ ਦੀ ਸ਼ਨਾਖਤ, ਖੇਡਾਂ ਪੱਖੀ ਮਾਹੌਲ ਸਿਰਜਣ ਅਤੇ ਸਿਹਤ ਪ੍ਰਤੀ ਜਾਗਰੂਕਤਾ ਵਧਾਉਣ ਦੇ ਮੰਤਵ ਤਹਿਤ ਪੰਜਾਬ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਅੰਡਰ 14 ਤੋਂ 60 ਸਾਲ ਵੈਟਰਨ ਗਰੁੱਪ ਤੱਕ 30 ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਬਲਾਕ ਤੋਂ ਸੂਬਾ ਪੱਧਰ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦੀ ਸ਼ੁਰੂਆਤ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਹੋਵੇਗੀ, ਜਿਹੜਾ ਦੋ ਤੋਂ ਤਿੰਨ ਮਹੀਨੇ ਤੱਕ ਚੱਲੇਗਾ। ਵਿਧਾਇਕ ਕਲਸੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਸੂਬਾ ਬਣਾਉਣ ਦੇ ਕੀਤੇ ਤਹੱਈਏ ਤਹਿਤ ਖੇਡ ਵਿਭਾਗ ਨੇ ਆਪਣੇ ਕਿਸਮ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਪੋ੍ਗਰਾਮ ਉਲੀਕਿਆ ਹੈ, ਜਿਸ ਵਿੱਚ ਪੰਜਾਬ ਦੇ 3 ਲੱਖ ਦੇ ਕਰੀਬ ਖਿਡਾਰੀਆਂ ਦੀ ਹਿੱਸੇਦਾਰੀ ਹੋਵੇਗੀ। ਇਸ ਦੀ ਸ਼ੁਰੂਆਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 29 ਅਗਸਤ ਵਾਲੇ ਦਿਨ ਹੋਵੇਗੀ, ਜਿਸ ਦਿਨ ਸਾਡਾ ਕੌਮੀ ਖੇਡ ਦਿਵਸ ਹੁੰਦਾ ਹੈ। ਉਨਾਂ੍ਹ ਅੱਗੇ ਦੱਸਿਆ ਕਿ ਪੰਜਾਬ ਖੇਡ ਮੇਲੇ ਵਿੱਚ ਛੇ ਉਮਰ ਵਰਗ ਸ਼ਾਮਲ ਕੀਤੇ ਗਏ ਹਨ। ਪਹਿਲਾਂ ਕਰਵਾਏ ਜਾਂਦੇ ਅੰਡਰ-14, ਅੰਡਰ-17 ਤੇ 17 ਤੋਂ 25 ਸਾਲ ਉਮਰ ਵਰਗ ਤੋਂ ਇਲਾਵਾ ਪਹਿਲੀ ਵਾਰ 25 ਤੋਂ 40 ਸਾਲ, 40 ਤੋਂ 50 ਸਾਲ ਅਤੇ 50 ਤੋਂ 60 ਸਾਲ ਉਮਰ ਵਰਗ ਦੇ ਵੀ ਮੁਕਾਬਲੇ ਹੋਣਗੇ। ਐਥਲੈਟਿਕਸ, ਵੇਟਲਿਫਟਿੰਗ, ਬੈਡਮਿੰਟਨ, ਕ੍ਰਿਕਟ, ਸਾਈਕਿਲੰਗ, ਨਿਸ਼ਾਨੇਬਾਜ਼ੀ, ਤੀਰਅੰਦਾਜ਼ੀ, ਬਾਡੀ ਬਿਲਡਿੰਗ, ਤਲਵਾਰਬਾਜ਼ੀ, ਜਿਮਨਾਸਟਿਕ, ਰੋਇੰਗ, ਫੁਟਬਾਲ, ਸਾਫਟਬਾਲ, ਹਾਕੀ, ਨੈਟਬਾਲ, ਹੈਂਡਬਾਲ, ਕਿੱਕ ਬਾਕਸਿੰਗ, ਜੂਡੋ, ਸਤਰੰਜ, ਕਬੱਡੀ, ਗੱਤਕਾ, ਖੋ-ਖੋ, ਵਾਬੀਬਾਲ, ਲਾਅਨ ਟੈਨਿਸ, ਟੇਬਲ ਟੈਨਿਸ, ਮੁੱਕੇਬਾਜ਼ੀ, ਤੈਰਾਕੀ, ਕੁਸ਼ਤੀ ਤੇ ਰੱਸ਼ਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਖੇਡ ਮੇਲੇ ਵਿੱਚ ਹਿੱਸਾ ਲੈਣ ਲਈ ਖਿਡਾਰੀ 25 ਅਗਸਤ ਤੱਕ www.punjabkhedmela2022.in ਉੱਤੇ ਰਜਿਸਟਰੇਸ਼ਨ ਕਰ ਸਕਦੇ ਹਨ। ਉਨਾਂ੍ਹ ਖਿਡਾਰੀਆਂ ਨੂੰ ਵੱਧ ਤੋਂ ਰਜਿਸਟਰੇਸ਼ਨ ਕਰਨ ਦੀ ਅਪੀਲ ਕੀਤੀ।