
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ- ਅਨਿਲ ਠਾਕੁਰ

ਸਰਬਜੀਤ ਚਾਹਲ, ਪੰਜਾਬੀ ਜਾਗਰਣ
ਗੁਰਦਾਸਪੁਰ: ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਤੇ ਸਟੇਟ ਪ੍ਰਧਾਨ ਟਰੇਡ ਵਿੰਗ ਆਮ ਆਦਮੀ ਪਾਰਟੀ, ਅਨਿਲ ਠਾਕੁਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰਿਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ, ਧਰਮਿੰਦਰ ਸ਼ੇਰੂ, ਮਾਝਾ ਜੋਨ ਇੰਚਾਰਜ,ਜ਼ਿਲ੍ਹਾ ਇੰਚਾਰਜ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਚਰਨਜੀਤ ਸਿੰਘ ਪਾਰੋਵਾਲ, ਐਸ.ਪੀ ਗੁਰਦਾਸਪੁਰ, ਮਨੋਜ ਠਾਕੁਰ, ਐੱਸਪੀ (ਡੀ) ਖੁਸ਼ਬੂ ਕੌਰ ਮੌਜੂਦ ਸਨ।
ਇਸ ਮੌਕੇ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਾਰੋਬਾਰੀ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ਦੇ ਉਦੇਸ਼ ਨਾਲ 'ਪੰਜਾਬ ਟਰੇਡ ਕਮਿਸ਼ਨ' ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨਾਂ ਵੱਲੋਂ ਪੰਜਾਬ ਭਰ ਵਿੱਚ 800 ਦੇ ਕਰੀਬ ਮੀਟਿੰਗਾਂ ਕੀਤੀਆ ਗਈਆ ਹਨ। ਉਨ੍ਹਾਂ ਦੱਸਿਆ ਕਿ ਵਪਾਰੀਆਂ ਵੱਲੋਂ 7 ਹਜ਼ਾਰ ਦੇ ਕਰੀਬ ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਇਆ ਗਈਆ ਜਿਸ ਵਿੱਚੋ ਟ੍ਰੇਡਰਜ਼ ਕਮਿਸ਼ਨ ਲਗਭਗ 6 ਹਜ਼ਾਰ ਸ਼ਿਕਾਇਤਾਂ ਦਾ ਨਿਪਟਾਰਾ ਕਰ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 40 ਕਰੋੜ ਦੇ ਫ਼ੰਡ ਮੁਹੱਈਆ ਕਰਵਾਇਆ ਗਿਆ ਹੈ, ਜਿਸ ਵਿੱਚੋਂ ਹਰ ਜ਼ਿਲ੍ਹੇ ਨੂੰ 2-2 ਕਰੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਪਾਰੀਆਂ ਭਰਾਵਾਂ ਦੀਆਂ ਛੋਟੀਆਂ- ਛੋਟੀਆਂ ਮੁਸ਼ਕਲਾ ਜਿਵੇ ਬਿਜਲੀ ਦੀਆਂ ਤਾਰਾ, ਬਾਥਰੂਮ, ਸੜਕਾਂ ਦੀ ਮੁਰੰਮਤ ਅਤੇ ਹੋਰ ਵੱਖ-ਵੱਖ ਮੁਸ਼ਕਲਾ ਉਨ੍ਹਾਂ ਦੇ ਕੋਲ ਜਾ ਕੇ ਹੱਲ ਕੀਤੀਆਂ ਜਾਣਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਵੀ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਕਿਰਪਾਲ ਸਿੰਘ ਚੇਅਰਮੈਨ ਵਪਾਰ ਕਮਿਸ਼ਨ ਹਲਕਾ ਬਟਾਲਾ, ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚੇਅਰਮੈਨ ਰਾਜੀਵ ਸੈਣੀ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਚੇਅਰਮੈਨ ਰੁਪਿੰਦਰ ਸਿੰਘ ਰੋਮੀ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।