ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ : ਬਹਿਲ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ- ਰਮਨ ਬਹਿਲ
Publish Date: Fri, 19 Jun 2026 04:51 PM (IST)
Updated Date: Fri, 19 Jun 2026 04:51 PM (IST)

- ‘ਨਸ਼ਾ ਮੁਕਤੀ’ ਤਹਿਤ ਈ ਰਿਕਸ਼ਾ ਕੀਤੇ ਰਵਾਨਾ ਆਕਾਸ਼, ਪੰਜਾਬੀ ਜਾਗਰਣ ਗੁਰਦਾਸਪੁਰ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਦੇ ਮੰਤਵ ਨਾਲ ਨਸ਼ਾ ਮੁਕਤੀ ਤਹਿਤ ਈ ਰਿਕਸ਼ਾ ਵੀ ਰਵਾਨਾ ਕੀਤੇ ਗਏ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਗੱਲਬਾਤ ਕਰਦੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਦ੍ਰਿੜ ਸੰਕਲਪ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੀ ਇੱਕ ਇੱਕ ਵਿਸ਼ੇਸ਼ ਅਤੇ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਐੱਸਡੀਐੱਮ ਅਸ਼ੋਕ ਕੁਮਾਰ, ਡੀਐੱਸਪੀ (ਸਿਟੀ) ਸ਼ਹਿਬਾਜ ਸਿੰਘ, ਹਲਕੇ ਦੇ ਮਿਹਨਤੀ ਕੋਆਰਡੀਨੇਟਰਜ਼ ਅਤੇ ਸਮਰਪਿਤ ਵਲੰਟੀਅਰ ਸਾਥੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਅਸੀਂ ਪ੍ਰਸ਼ਾਸਨ ਅਤੇ ਜਨਤਾ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵਲੰਟੀਅਰਜ਼ ਇਸ ਮੁਹਿੰਮ ਦੀ ਅਸਲ ਤਾਕਤ ਹਨ, ਜੋ ਦਿਨ-ਰਾਤ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਪੰਜਾਬ ਸਰਕਾਰ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਨਸ਼ੇ ਦੇ ਜਾਲ ਵਿੱਚ ਫਸੇ ਵਿਅਕਤੀਆਂ ਦਾ ਨਸ਼ਾ ਛੱਡਣ ਲਈ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿੱਚ ਵੱਡੀ ਮਾਤਰਾ ਵਿੱਚ ਵੱਖ ਵੱਖ ਤਰ੍ਹਾਂ ਦੇ ਨਸ਼ੇ ਫੜੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰਾ ਕੁਝ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਖੇਡ ਮੈਦਾਨ ਤਿਆਰ ਕਰਕੇ ਦਿੱਤੇ ਗਏ ਹਨ ਤਾਂ ਜੋ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਪ੍ਰੇਰਿਤ ਹੋਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਚਲਾਏ ਗਏ ਨਸ਼ਾ ਮੁਕਤੀ ਈ ਰਿਕਸ਼ਾ ਦਾ ਮੁੱਖ ਮੰਤਵ ਪਿੰਡਾਂ ਵਿੱਚ ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਠੱਲ ਪਾਉਣਾ ਹੈ। ਪਿੰਡਾਂ ਦੇ ਲੋਕ ਬੇਫਿਕਰ ਹੋ ਕੇ ਇਹ ਰਿਕਸ਼ਾ ਵਿੱਚ ਲੱਗੇ ਸ਼ਿਕਾਇਤ ਬੋਕਸ ਵਿੱਚ ਆਪਣੀ ਸ਼ਿਕਾਇਤ ਪਾਉਣ ਤਾਂ ਜੋ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਹੋ ਸਕੇ। ਇਸ ਮੌਕੇ ਅਨਮੋਲ ਰੰਧਾਵਾ ਜ਼ਿਲ੍ਹਾ ਕੋਆਰਡੀਨੇਟਰ, ਰੋਹਿਤ ਸਿਆਲ ਮਾਝਾ ਜੋਨ ਦੇ ਵਾਇਸ ਕੋਆਰਡੀਨੇਟਰ, ਨੀਰਜ਼ ਸਲਹੋਤਰਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਪਵਨ ਕੁਮਾਰ ਅਸੈਂਬਲੀ ਕੋਆਰਡੀਨੇਟਰ, ਰਜਨੀਸ਼ ਬੈਂਸ, ਰੋਬਿਨ ਸਿੰਘ, ਜਗਦੀਪ ਸਿੰਘ, ਬਲਵਿੰਦਰ ਕੁਮਾਰ, ਦਵਿੰਦਰ ਸਿੰਘ ਹੈਪੀ, ਰਾਕੇਸ਼ ਸ਼ਰਮਾ, ਰੁਪੇਸ਼ ਬਿੱਟੂ ਬਲਜੀਤ ਰੰਧਾਵਾ, ਮੋਹਨ ਲਾਲ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।