ਪੰਜਾਬ ਸਰਕਾਰ ਟਕਰਾਅ ਵਾਲੀ ਨੀਤੀ ਛੱਡ ਕੇ ਮੁਲਾਜ਼ਮਾਂ ਮੰਗਾਂ ਦਾਂ ਨਿਪਟਾਰਾ ਕਰੇ- ਉਦੀਪੁਰ ਪੰਜਾਬ ਸਰਕਾਰ ਟਕਰਾਅ ਵਾਲੀ ਨੀਤੀ ਛੱਡ ਕੇ ਮੁਲਾਜ਼ਮਾਂ ਮੰਗਾਂ ਦਾਂ ਨਿਪਟਾਰਾ ਕਰੇ- ਉਦੀਪੁਰ
Publish Date: Wed, 09 Sep 2026 03:37 PM (IST)
Updated Date: Wed, 09 Sep 2026 03:40 PM (IST)
ਸਰਬਜੀਤ ਚਾਹਲ, ਪੰਜਾਬੀ ਜਾਗਰਣ ਗੁਰਦਾਸਪੁਰ: ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਮੰਡਲ ਯੂਨਿਟ ਗੁਰਦਾਸਪੁਰ ਦੀ ਮਹੀਨਾਵਾਰ ਮੀਟਿੰਗ ਮੰਡਲ ਪ੍ਰਦਾਨ ਸਾਥੀ ਨਿਰਮਲ ਸਿੰਘ ਬਸਰਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਪੈਨਸ਼ਨਰਜ਼ ਸਾਥੀਆਂ ਦੀਆਂ ਮੰਗਾਂ ਤੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਵਲੋਂ ਅਪਣਾਈ ਜਾ ਰਹੀ ਟਕਰਾਅ ਵਾਲੀ ਨੀਤੀ ਦੀ ਸਖ਼ਤ ਨਿੰਦਾ ਕੀਤੀ ਗਈ। ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਟ੍ਰੇਡ ਯੂਨੀਅਨ ਦੇ ਆਗੂ ਅਤੇ ਪੈਨਸ਼ਨਰਜ਼ ਯੂਨੀਅਨ ਏਟਕ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੁੱਖ ਸਲਾਹਕਾਰ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਬਾਰੇ ਬੇਲੋੜਾਂ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁਲਾਜ਼ਮਾਂ ਨੂੰ ਵੱਧ ਤਨਖਾਹ ਲੈਣ ਵਾਲਾ ਸੂਬਾ ਦਸਿਆ ਜਾ ਰਿਹਾ ਹੈ ਜੋ ਕਿ ਸਚਾਈ ਤੋਂ ਕੋਹਾਂ ਦੂਰ ਹੈ। ਸਾਥੀ ਉਦੀ ਪੁਰ ਨੇ ਦੱਸਿਆ ਕਿ ਮੁਲਾਜ਼ਮ ਜਥੇਬੰਦੀਆਂ ਮੰਗ ਕਰ ਰਹੀਆਂ ਹਨ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾਂ ਮਹਿਗਾਈ ਭਤਾ 42 ਫੀਸਦ ਤੋਂ ਵਧਾ ਕੇ 60 ਫੀਸਦ ਕੀਤਾ ਜਾਵੇ। ਪੰਜਾਬ ਸਕਤਰੇਤ ਅਤੇ ਫੀਲਡ ਦਫ਼ਤਰਾਂ ਵਿਚ ਕੀਤੀ ਜਾ ਰਹੀ ਟੂਲ ਡਾਉਨ, ਪੈਨ ਡਾਉਣ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਪੁਰਨ ਸਮਰਥਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਟਕਰਾਅ ਵਾਲੀ ਨੀਤੀ ਛੱਡ ਕੇ ਮੁਲਾਜ਼ਮਾਂ ਦੀਆਂ ਮੰਗਾਂ ਦਾਂ ਨਿਪਟਾਰਾ ਕਰੇ ਅਤੇ ਟ੍ਰੇਡ ਯੂਨੀਅਨ ਆਗੂਆਂ ਦੀ ਵਿਕਟੇਮਾਈਜੇਸਨ ਰੱਦ ਕਰੇ। ਇਸ ਮੌਕੇ ਰੂਪ ਲਾਲ, ਅਨੂਪ ਸਿੰਘ, ਇੰਜ ਰਾਮ ਲਾਲ, ਅਸਵਨੀ ਕੁਮਾਰ, ਅਮਰੀਕ ਸਿੰਘ, ਰਕੇਸ਼ ਕੁਮਾਰ, ਗੁਰਮੀਤ ਸਿੰਘ, ਮੁਖਤਿਆਰ ਸਿੰਘ ਸੋਹਲ, ਰਣਜੀਤ ਸਿੰਘ ਦੋਰਾਂਗਲਾ, ਪਰਮਜੀਤ ਸਿੰਘ ਆਦਿ ਆਗੂ ਹਾਜ਼ਰ ਸਨ।