ਪੰਜਾਬ 'ਚ ਸਰਹੱਦ ਰਸਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, BSF ਨੇ ਮੁਕਾਬਲੇ 'ਚ ਘੁਸਪੈਠੀਏ ਨੂੰ ਕੀਤਾ ਢੇਰ
ਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਘਣੀਆ ਕੇ ਦੇ ਨਜ਼ਦੀਕ ਬੀਐਸਐਫ ਦੇ ਚੌਕਸ ਜਵਾਨਾਂ ਵੱਲੋਂ ਭਾਰਤ ਪਾਕਿ ਆਈਈਬੀ ਪਾਰ ਕਰਕੇ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕੀਤੇ ਘੁਸਪੈਠੀਆਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਬੀਐਸਐਫ ਤੇ ਪੁਲਿਸ ਦੇ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ ਹਨ ।
Publish Date: Thu, 29 Jan 2026 10:40 AM (IST)
Updated Date: Thu, 29 Jan 2026 10:53 AM (IST)
ਮਹਿੰਦਰ ਸਿੰਘ ਅਰਲੀਭੰਨ, ਪੰਜਾਬੀ ਜਾਗਰਣ, ਡੇਰਾ ਬਾਬਾ ਨਾਨਕ: ਜ਼ਿਲ੍ਹਾ ਗੁਰਦਾਸਪੁਰ ਦੀ ਕੌਮਾਂਤਰੀ ਸਰਹੱਦ 'ਤੇ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦੌਰਾਨ ਦੇਸ਼ ਦੀ ਕੌਮਾਂਤਰੀ ਦੀ ਰਾਖੀ ਕਰ ਰਹੇ ਬੀਐਸਐਫ ਦੇ ਜਾਂਬਾਜ਼ ਜਵਾਨਾਂ ਵੱਲੋਂ ਵੀਰਵਾਰ ਤੜਕਸਾਰ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਘੁਸਪੈਠੀਆਂ ਨੂੰ ਗੋਲੀਆਂ ਮਾਰ ਕੇ ਢੇਰ ਕਰਨ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 113 ਬਟਾਲੀਅਨ ਦੀ ਬੀਓਪੀ ਘਣੀਆ ਕੇ ਦੇ ਨਜ਼ਦੀਕ ਬੀਐਸਐਫ ਦੇ ਚੌਕਸ ਜਵਾਨਾਂ ਵੱਲੋਂ ਭਾਰਤ ਪਾਕਿ ਆਈਈਬੀ ਪਾਰ ਕਰਕੇ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕੀਤੇ ਘੁਸਪੈਠੀਆਂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਬੀਐਸਐਫ ਤੇ ਪੁਲਿਸ ਦੇ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ ਹਨ ।