ਬੂਥ ਬੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕੀਤੀ ਮੀਟਿੰਗ
ਬੂਥ ਬੱਧਰ 'ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕੀਤੀ ਮੀਟਿੰਗ
Publish Date: Wed, 09 Sep 2026 03:35 PM (IST)
Updated Date: Wed, 09 Sep 2026 03:37 PM (IST)
ਆਕਾਸ਼, ਪੰਜਾਬੀ ਜਾਗਰਣ ਦੀਨਾਨਗਰ: ਦੀਨਾਨਗਰ ਹਲਕੇ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਜੀਵ ਸੈਣੀ ਨੇ ਦੱਸਿਆ ਕਿ ਬੂਥ ਬੱਧਰ ਤੇ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਵਲੋਂ ਮੀਟਿੰਗ ਕੀਤੀ ਗਈ ਅਤੇ ਇਸ ਮੌਕੇ ਮਨੀਸ਼ ਸਿਸੋਦੀਆ ਵਲੋਂ ਉਨ੍ਹਾਂ ਨੂੰ ਪਾਰਟੀ ਹਿੱਤ ਵਿੱਚ ਕੀਤੇ ਜਾ ਰਹੇ ਕਾਰਜਾਂ ਨੂੰ ਮੁੱਖ ਰੱਖਦਿਆਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਨੀਸ਼ ਸਿਸੋਦੀਆ ਵੱਲੋਂ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਬਹੁਤ ਹੀ ਤਰਕਸੰਗਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਸਮਝਾਇਆ ਗਿਆ ਕਿ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਹਨ ਅਤੇ ਪਾਰਟੀ ਵੱਲੋਂ ਕੀਤੇ ਗਏ ਲੋਕ-ਹਿੱਤ ਦੇ ਕੰਮਾਂ ਨੂੰ ਜੇਕਰ ਜ਼ਮੀਨੀ ਪੱਧਰ ਤੇ ਹੋਰ ਮਿਹਨਤ ਨਾਲ ਜਨਤਾ ਦੇ ਰੂਬਰੂ ਕਰਵਾਇਆ ਜਾਵੇ ਤਾਂ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸੇ ਸੋਚ ਨਾਲ ਅਸੀਂ ਹਰ ਬੂਥ ਨੂੰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੇ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਯਤਨ ਕਰਾਂਗੇ ਅਤੇ ਹਲ਼ਕਾ ਦੀਨਾਨਗਰ ਦੀ ਸ਼ੀਟ ਨੂੰ ਜਿੱਤ ਕੇ ਪਾਰਟੀ ਦੀ ਝੋਲ਼ੀ ਵਿੱਚ ਪਾਵਾਂਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਲੋਕਾਂ ਦੀ ਪਾਰਟੀ ਹੈ ਅਤੇ ਲੋਕਪੱਖੀ ਫੈਸਲਿਆਂ ਕਾਰਨ ਲੋਕ ਸਰਕਾਰ ਦੀ ਕਾਰੁਜਗਾਰੀ ਤੋਂ ਖੁਸ਼ ਹਨ।