
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਪੰਜਾਬ ਇੰਚਾਰਜ ਮੀਨਾਕਸ਼ੀ ਸਿੰਘ, ਨਾਲ ਹਨ ਕੋ-ਇੰਚਾਰਜ ਵਿੱਕੀ ਤੇ ਹੋਰ।

ਸੁਖਦੇਵ ਸਿੰਘ\ਸ਼ਾਮ ਤਿਵਾੜੀ, ਪੰਜਾਬੀ ਜਾਗਰਣ
ਬਟਾਲਾ: ਅੱਜ ਆਲ ਇੰਡੀਆ ਮਿਨਿਓਰਟੀ ਕਾਂਗਰਸ ਦੀ ਪੰਜਾਬ ਇੰਚਾਰਜ ਮੀਨਾਕਾਸ਼ੀ ਸਿੰਘ, ਕੋ-ਇੰਚਾਰਜ ਜਸਵਿੰਦਰ ਸਿੰਘ ਵਿੱਕੀ ਅਤੇ ਪੰਜਾਬ ਕਨਵੀਨਰ ਸੁਭਾਸ਼ ਥੋਬਾ ਨੇ ਬਟਾਲਾ ’ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੀਨਾਕਸ਼ੀ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਨ੍ਹਾਂ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ’ਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਏਗੀ। ਕੋ-ਇੰਚਾਰਜ ਜਸਵਿੰਦਰ ਸਿੰਘ ਵਿੱਕੀ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਜਿਸ ਤਰ੍ਹਾਂ ਵਰਕਰ ਇਕਜੁੱਟ ਹੋ ਕੇ ਕੰਮ ਕਰ ਰਹੇ ਹਨ, ਉਸਦੇ ਚਲਦਿਆਂ ਆਗਾਮੀ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਹੰਸਪਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਗ੍ਰਾਫ ਲਗਾਤਾਰ ਵੱਧ ਰਿਹਾ ਹੈ ਅਤੇ ਪਾਰਟੀ ਦੇ ਵਰਕਰ ਇਕਜੁੱਟ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪੰਜਾਬ ਦੇ ਲੋਕ ਦੁੱਖੀ ਹੈ ਅਤੇ ਪੰਜਾਬ ਦੇ ਲੋਕ 2027 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਹੱਕ ’ਚ ਆਪਣਾ ਫੈਸਲਾ ਸੁਣਾਉਣਗੇ। ਇਸ ਮੌਕੇ ਕਾਂਗਰਸ ਪਾਰਟੀ ਦੇ ਓਬੀਸੀ ਵਿੰਗ ਦੇ ਜਨਰਲ ਸਕੱਤਰ ਰਮੇਸ਼ ਵਰਮਾ, ਜ਼ਿਲ੍ਹਾ ਪ੍ਰਧਾਨ ਮਾਰਟਿਨ, ਸਿਟੀ ਬਟਾਲਾ ਓਬੀਸੀ ਵਿੰਗ ਦੇ ਪ੍ਰਧਾਨ ਅਜੀਤ ਸਿੰਘ, ਪਰਮਜੀਤ ਸਿੰਘ ਗਿੱਲ, ਨਿਰਮਲ ਦਾਸ, ਪਵਨ ਧਵਨ, ਜੋਗਿੰਗਰ ਪ੍ਰਧਾਨ, ਕੀਮਤੀ ਲਾਲ, ਅਵਤਾਰ ਸਿੰਘ, ਰਾਮ ਲਾਲ, ਨਿਰਮਲ ਨਿਮਾ, ਪਲਵਿੰਦਰ ਸਿੰਘ, ਰੋਹਿਤ ਵਰਮਾ, ਸੀਮਾ ਭੱਟੀ, ਰੀਤੂ ਸਹੋਤਾ, ਬੀਰ ਮਸੀਹ, ਵਿਲਸਨ ਮਸੀਹ, ਸਰਬਜੀਤ ਮਸੀਹ ਆਦਿ ਹਾਜ਼ਰ ਸਨ।