- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਿਸ਼ਨ-2027 ਦੀਆਂ ਤਿਆਰੀਆਂ ਵਿੱਚ ਜੁਟੇ ਜੋਗਿੰਦਰ ਪਾਲ, ਜਨਤਾ ਦਰਬਾਰ ਵਿੱਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਮਿਸ਼ਨ-2027 ਨੂੰ ਧਿਆਨ ਵਿੱਚ ਰੱਖਦਿਆਂ ਵਿਧਾਨ ਸਭਾ ਹਲਕਾ ਭੋਆ ਵਿੱਚ ਕਾਂਗਰਸ ਨੇ ਆਪਣੀਆਂ ਰਾਜਨੀਤਿ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਹਲਕੇ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਾਂਗਰਸ ਦਫ਼ਤਰ ਵਿੱਚ ਜਨਤਾ ਦਰਬਾਰ ਲਗਾ ਕੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਾਰਟੀ ਵਰਕਰਾਂ ਨਾਲ ਸੰਗਠਨਾਤਮਕ ਮੀਟਿੰਗ ਕਰਕੇ ਕਾਂਗਰਸ ਨੂੰ ਪਿੰਡ-ਪਿੰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੀ ਰਣਨੀਤੀ 'ਤੇ ਵਿਸਥਾਰ ਨਾਲ ਚਰਚਾ ਕੀਤੀ।
ਜਨਤਾ ਦਰਬਾਰ ਵਿੱਚ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਪਹੁੰਚੇ। ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਹਰੇਕ ਵਿਅਕਤੀ ਦੀ ਗੱਲ ਗੰਭੀਰਤਾ ਨਾਲ ਸੁਣਦਿਆਂ ਸਬੰਧਤ ਮਾਮਲਿਆਂ ਦੇ ਹੱਲ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਆਮ ਲੋਕਾਂ ਦੀ ਆਵਾਜ਼ ਰਹੀ ਹੈ ਅਤੇ ਲੋਕਾਂ ਦੀ ਸੇਵਾ ਹੀ ਪਾਰਟੀ ਦੀ ਸਭ ਤੋਂ ਵੱਡੀ ਤਰਜੀਹ ਹੈ। ਮਿਸ਼ਨ-2027 ਨੂੰ ਕਾਮਯਾਬ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਲੋਕਾਂ ਵਿੱਚ ਲਗਾਤਾਰ ਸਰਗਰਮ ਰਹਿਣਾ ਹੋਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਕਰਨਾ ਹੋਵੇਗਾ।
ਇਸ ਦੌਰਾਨ ਪਿੰਡ ਕੁੰਡਾ ਤੋਂ ਡਾ. ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਜਨਤਾ ਦਰਬਾਰ ਵਿੱਚ ਪਹੁੰਚੇ। ਪ੍ਰਤੀਨਿਧ ਮੰਡਲ ਨੇ ਪਿੰਡ ਵਾਸੀ ਸਰਦਾਰੀ ਲਾਲ ਪੁੱਤਰ ਤਰਸੇਮ ਲਾਲ, ਜੋ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਪੀੜਤ ਹਨ ਅਤੇ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਗੁਰੂ ਰਾਮਦਾਸ ਹਸਪਤਾਲ, ਅੰਮ੍ਰਿਤਸਰ ਵਿੱਚ ਇਲਾਜ ਅਧੀਨ ਹਨ, ਦੇ ਇਲਾਜ ਲਈ ਆਰਥਿਕ ਸਹਾਇਤਾ ਦੀ ਮੰਗ ਰੱਖੀ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਤੁਰੰਤ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨਾਲ ਦੂਰਭਾਸ਼ ਰਾਹੀਂ ਗੱਲਬਾਤ ਕਰਕੇ ਮਰੀਜ਼ ਦੇ ਇਲਾਜ ਲਈ ਸੰਸਦ ਮੈਂਬਰ ਨਿਧੀ (ਐਮ.ਪੀ. ਫੰਡ) ਵਿੱਚੋਂ ਹਰ ਸੰਭਵ ਆਰਥਿਕ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਜਨਤਾ ਦਰਬਾਰ ਦੌਰਾਨ ਲੋਕਾਂ ਨੇ ਇਲਾਕੇ ਦੀਆਂ ਵੱਖ-ਵੱਖ ਸਮੱਸਿਆਵਾਂ ਤੋਂ ਵੀਸਾਬਕਾ ਵਿਧਾਇਕ ਨੂੰ ਜਾਣੂ ਕਰਵਾਇਆ, ਜਿਨ੍ਹਾਂ ਦੇ ਹੱਲ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਕੇ ਲੋੜੀਂਦੀ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ। ਕਾਂਗਰਸ ਵਰਕਰਾਂ ਨੇ ਵੀ ਮਿਸ਼ਨ-2027 ਨੂੰ ਲੈ ਕੇ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰਣ ਦਾ ਸੰਕਲਪ ਲਿਆ ਅਤੇ ਕਿਹਾ ਕਿ ਸੰਗਠਨ ਨੂੰ ਹੋਰ ਮਜ਼ਬੂਤ ਬਣਾ ਕੇ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਅਤੇ ਲੋਕ-ਲੋਕ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਢਿੱਲੋਂ, ਸਾਬਕਾ ਸਰਪੰਚ ਬਹਾਦੁਰ ਸਿੰਘ, ਰਮਨ ਕੁਮਾਰ, ਬਲਵਿੰਦਰ ਕੌਰ, ਅਮਨਦੀਪ ਕੁਮਾਰ, ਪ੍ਰਦੀਪ ਕੁਮਾਰ, ਕਨ੍ਹੱਈਆ ਲਾਲ, ਕਸ਼ਮੀਰ ਲਾਲ, ਦਰਸ਼ਨ ਲਾਲ, ਅਜੀਤ ਕੁਮਾਰ, ਪੰਕਜ ਕੁਮਾਰ, ਅਵਤਾਰ ਚੰਦ, ਰਣਜੀਤ ਸਿੰਘ, ਦਰਸ਼ਨ ਲਾਲ, ਦਵਿੰਦਰ ਕੁਮਾਰ, ਜੌਨੀ ਕੁਮਾਰ, ਲਵਲੀ ਕੁਮਾਰ, ਸਚਿਨ ਕੁਮਾਰ ਤੇ ਹੋਰ ਹਾਜ਼ਰ ਸਨ।