- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣ। ਕਿਉਂਕਿ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚ ਕਰਨ ਲਈ ਵਚਨਬੱਧ ਹੈ।

ਆਕਾਸ਼, ਪੰਜਾਬੀ ਜਾਗਰਣ, ਗੁਰਦਾਸਪੁਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਵਿਰੋਧੀ ਪਾਰਟੀਆਂ ’ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਭਲਾਈ ਯੋਜਨਾਵਾਂ ਨੂੰ ਬੰਦ ਕਰਨ ਦੇ ਸੁਪਨੇ ਦੇਖਣੇ ਬੰਦ ਕਰ ਦੇਣ। ਕਿਉਂਕਿ ਸਰਕਾਰ ਪੰਜਾਬੀਆਂ ਦੀ ਭਲਾਈ ਲਈ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਖ਼ਰਚ ਕਰਨ ਲਈ ਵਚਨਬੱਧ ਹੈ।
ਗੁਰਦਾਸਪੁਰ ਦੇ ਪਿੰਡ ਸੋਹਲ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਆਪਣੇ ਖ਼ਜ਼ਾਨੇ ਭਰੇ, ਉੱਥੇ ਹੀ ਉਨ੍ਹਾਂ ਦੀ ਸਰਕਾਰ ਨੇ ਮੁਫ਼ਤ ਬਿਜਲੀ, 71,700 ਤੋਂ ਵੱਧ ਸਰਕਾਰੀ ਨੌਕਰੀਆਂ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਖ਼ਜ਼ਾਨਾ ਜਨਤਕ ਭਲਾਈ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਉਨ੍ਹਾਂ ਵਿਰੋਧੀ ਧਿਰ ਨੂੰ ਆਪਣੇ ਰਿਕਾਰਡ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ ਤੇ ਅਕਾਲੀ ਦਲ ਦੇ ਭਾਜਪਾ ਨਾਲ ਪ੍ਰਸਤਾਵਿਤ ਰਾਜਨੀਤਿਕ ਸਮਝੌਤੇ ’ਤੇ ਸਵਾਲ ਉਠਾਏ, ਜਿਸ ਨੂੰ ਉਨ੍ਹਾਂ ਨੇ ਕਿਸਾਨ ਅੰਦੋਲਨ ਦੌਰਾਨ 750 ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਸੀ। ਕਾਦੀਆਂ ਵਿਖੇ ਇੱਕ ‘ਲੋਕ ਮਿਲਣੀ’ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੰਚਾਂ ਤੋਂ ਰਾਜਨੀਤਿਕ ਭਾਸ਼ਣ ਦੇਣ ਦੀ ਬਜਾਏ ਸਿੱਧੇ ਤੌਰ ’ਤੇ ਮਿਲ ਕੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ।
ਅੰਦਰੂਨੀ ਮਤਭੇਦਾਂ ’ਚ ਉਲਝੀ ਰਹੀ ਕਾਂਗਰਸ
ਕਾਂਗਰਸ ’ਤੇ ਨਿਸ਼ਾਨਾ ਵਿੰਨਦਿਆਂ ਸੀਐੱਮ ਮਾਨ ਨੇ ਕਿਹਾ ਕਿ ਇਹ ਪਾਰਟੀ ਪੰਜਾਬ ਦੇ ਵਿਕਾਸ ਨਾਲ ਜੁੜੇ ਮੁੱਦੇ ਉਠਾਉਣ ਦੀ ਬਜਾਏ, ਅੰਦਰੂਨੀ ਮਤਭੇਦਾਂ ਅਤੇ ਲੀਡਰਸ਼ਿਪ ਦੀ ਲੜਾਈ ਵਿੱਚ ਹੀ ਉਲਝੀ ਰਹੀ। ਉਨ੍ਹਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ’ਤੇ ਤਨਜ਼ ਕੱਸਦਿਆਂ ਕਿਹਾ ਕਿ ਪੂਰੇ ਪੰਜਾਬ ਵਿੱਚ ਬਾਜਵਾ ਪਰਿਵਾਰ ਦਾ ਹੀ ਅਜਿਹਾ ਘਰ ਹੈ, ਜਿੱਥੇ ਦੋ ਵੱਖ-ਵੱਖ ਸਿਆਸੀ ਪਾਰਟੀਆਂ ਦੇ ਝੰਡੇ ਲੱਗੇ ਹੋਏ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਘਰ ਦੀਆਂ ਪੌੜੀਆਂ ਚੜ੍ਹਦਿਆਂ ਹੀ ਪਾਰਟੀ ਬਦਲ ਜਾਂਦੀ ਹੈ।
ਬੇਅਦਬੀ ਦੀਆਂ ਘਟਨਾ ਕਾਰਨ ਅਕਾਲੀ ਦਲ ਨੇ ਭਰੋਸਾ ਗੁਆਇਆ
ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਵਿੰਨਦਿਆਂ ਮਾਨ ਨੇ ਕਿਹਾ ਕਿ ਪਾਰਟੀ ਨੇ ਆਪਣੇ ਪਿਛਲੇ ਰਿਕਾਰਡਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਸ਼ਾਮਲ ਹਨ, ਕਾਰਨ ਲੋਕਾਂ ਦਾ ਭਰੋਸਾ ਗੁਆ ਲਿਆ ਹੈ। ਉਨ੍ਹਾਂ ਨੇ ਬਾਦਲ ਪਰਿਵਾਰ ਦੇ ਬਦਲਦੇ ਸਿਆਸੀ ਰੁਖ਼ ਖਾਸ ਤੌਰ ’ਤੇ ਭਾਜਪਾ ਦੀ ਪਹਿਲਾਂ ਕੀਤੀ ਆਲੋਚਨਾ ਅਤੇ ਹੁਣ ਉਸੇ ਪਾਰਟੀ ਨਾਲ ਗੱਠਜੋੜ ਕਰਨ ਦੀਆਂ ਕੋਸ਼ਿਸ਼ਾਂ ਦੀ ਵੀ ਆਲੋਚਨਾ ਕੀਤੀ।