ਤਾਰਾਗੜ੍ਹ ’ਚ ਵਪਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੀਤੀ ਬੈਠਕ
ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ
Publish Date: Sun, 22 Mar 2026 04:45 PM (IST)
Updated Date: Sun, 22 Mar 2026 04:49 PM (IST)

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ : ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਕਸਬਾ ਤਾਰਾਗੜ੍ਹ ਬੇਗੋਵਾਲ ਹਲਕਾ ਭੋਆ, ਜ਼ਿਲ੍ਹਾ ਪਠਾਨਕੋਟ ਵਿਖੇ ਵਪਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹੇ ਦੇ ਚੇਅਰਮੈਨ ਐਕਸਾਈਜ਼ ਐਂਡ ਟੈਕਸੇਸ਼ਨ ਡਿਪਾਰਟਮੈਂਟ ਦੇ ਡਾ. ਅਨਿਲ ਭਾਰਦਵਾਜ, ਟਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਕਾਸ ਸੈਣੀ ਤੇ ਭੋਆ ਹਲਕੇ ਦੇ ਚੇਅਰਪਰਸਨ ਕਰਨਦੀਪ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੰਜਾਬ ਟਰੇਡ ਵਿੰਗ ਦੇ ਪ੍ਰਧਾਨ ਤੇ ਟਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵਿਸ਼ੇਸ਼ ਤੌਰ ’ਤੇ ਚੰਡੀਗੜ੍ਹ ਤੋਂ ਤਾਰਾਗੜ੍ਹ ਪਹੁੰਚੇ। ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਮਸਲੇ ਖੁੱਲ੍ਹ ਕੇ ਰੱਖੇ, ਜਿਨ੍ਹਾਂ ’ਤੇ ਅਧਿਕਾਰੀਆਂ ਵੱਲੋਂ ਗੰਭੀਰਤਾ ਨਾਲ ਵਿਚਾਰ ਕੀਤਾ ਗਿਆ ਤੇ ਹੱਲ ਲਈ ਭਰੋਸਾ ਦਿਵਾਇਆ ਗਿਆ। ਇਸ ਮੌਕੇ ਚੇਅਰਮੈਨ ਨਰੇਸ਼ ਸੈਣੀ, ਸਰਪੰਚ ਬੇਗੋਵਾਲ ਅਨੀਸ਼ਾ ਸੈਣੀ, ਸਤੀਸ਼ ਮਹਿੰਦਰੂ ਤੇ ਹੋਰ ਸਥਾਨਕ ਆਗੂਆਂ ਦੇ ਨਾਲ-ਨਾਲ ਧਰਮਿੰਦਰ ਸ਼ੇਰੂ (ਸਟੇਟ ਮੈਂਬਰ, ਪੰਜਾਬ ਟ੍ਰੇਡਰਜ ਕਮਿਸ਼ਨ) ਵੀ ਚੰਡੀਗੜ੍ਹ ਤੋਂ ਵਿਸ਼ੇਸ਼ ਰੂਪ ਵਿਚ ਪਹੁੰਚੇ। ਇਸ ਮੌਕੇ ਹਰਪਾਲ ਸਿੰਘ ਚੀਮਾ, ਭਗਵੰਤ ਮਾਨ ਦੀਆਂ ਨੀਤੀਆਂ ਤੇ ਦਿਸ਼ਾ-ਨਿਰਦੇਸ਼ਾਂ ਅਧੀਨ ਵਪਾਰੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਤੇ ਪੰਜਾਬ ਟਰੇਡ ਵੱਲੋਂ ਵਪਾਰਕ ਹਿੱਤਾਂ ਦੀ ਰੱਖਿਆ ਤੇ ਉਨ੍ਹਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਗਈ।