- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਹਰ ਖੇਤਰ ’ਚ ਤਰੱਕੀ ਕਰੇਗਾ: ਹਰਸ਼ ਸ਼ਰਮਾ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ‘ਆਪ’ ਦੀ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਪੰਜਾਬ ਹਰ ਖੇਤਰ ਵਿੱਚ ਪਿੱਛੜਦਾ ਜਾ ਰਿਹਾ ਹੈ। ਅਜਿਹੇ ਹਾਲਾਤਾਂ ਨੂੰ ਦੇਖਦੇ ਹੋਏ ਸੂਬਾ ਵਾਸੀ ਆਮ ਸਰਕਾਰ ਨੂੰ ਚਲਦਾ ਕਰਨ ਅਤੇ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣ ਲਈ ਅੱਗੇ ਆ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਤਾਰਾਗੜ੍ਹ ਬਲਾਕ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਸ਼ ਸ਼ਰਮਾ ਅਨੁਸਾਰ ਕਿ ਕਿਸਾਨਾਂ ਦਾ ਝੋਨਾ ਹਾਲੇ ਵੀ ਮੰਡੀਆਂ ’ਚ ਰੁਲ ਰਿਹਾ ਹੈ ਕਿਉਂਕਿ ਮਾਨ ਸਰਕਾਰ ਝੋਨੇ ਦੀ ਖਰੀਦ ਕਰਨ ਤੋਂ ਪਹਿਲਾਂ ਹੀ ਭੱਜ ਚੁੱਕੀ ਹੈ। ਇਸੇ ਤਰ੍ਹਾਂ ਬਿਜਲੀ ਦੇ ਮੋਟੇ ਬਿੱਲਾਂ ਨੇ ਲੋਕਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ ਅਤੇ ਸਰਕਾਰ ਦਾ ਬਿਜਲੀ ਮੁਆਫ਼ ਕਰਨ ਦਾ ਵਾਅਦਾ ਹਵਾ ਹੋ ਗਿਆ ਹੈ। ਇਸ ਤੋਂ ਇਲਾਵਾ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ਼ ਰੋਜ਼ਾਨਾ ਰੋਸ ਧਰਨੇ ਦੇ ਰਿਹਾ ਹੈ। ਬਲਾਕ ਪ੍ਰਧਾਨ ਨੇ ਦਾਅਵਾ ਕੀਤਾ ਕਿ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸੂਬੇ ਦੀ ਵਾਗਡੋਰ ਸੰਭਾਲੇਗੀ ਅਤੇ ਪਹਿਲਾਂ ਦੀ ਤਰ੍ਹਾਂ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲੈ ਕੇ ਜਾਵੇਗੀ।