- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਦਾ ਭਵਿੱਖ ਕਾਂਗਰਸ ਦੀ ਤਜ਼ੁਰਬੇਕਾਰ ਲੀਡਰਸ਼ਿਪ ਵਿੱਚ ਹੀ ਸੁਰੱਖਿਅਤ: ਠਾਕੁਰ ਮਿੱਕੀ

ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ, ਤਾਰਾਗੜ੍ਹ : ਇੱਥੋਂ ਕਾਂਗਰਸ ਦੇ ਵਾਈਸ ਪ੍ਰਧਾਨ ਠਾਕੁਰ ਮਿੱਕੀ ਅਨੁਸਾਰ ਪੰਜਾਬ ਦਾ ਭਵਿੱਖ ਕਾਂਗਰਸ ਦੀ ਤਜ਼ਰਬੇਕਾਰ ਲੀਡਰਸ਼ਿਪ ਵਿੱਚ ਹੀ ਸੁਰੱਖਿਅਤ ਹੈ। ਪੰਜਾਬ ਨੂੰ ਗੰਭੀਰ ਚੁਣੌਤੀਆਂ ਵਿੱਚੋਂ ਬਾਹਰ ਕੱਢਣ ਦੀ ਸਮਰੱਥਾ ਸਿਰਫ਼ ਕਾਂਗਰਸ ਪਾਰਟੀ ਦੀ ਤਜ਼ੁਰਬੇਕਾਰ ਅਤੇ ਲੋਕ ਪੱਖੀ ਲੀਡਰਸ਼ਿਪ ਵਿੱਚ ਹੀ ਹੈ। ਕਾਂਗਰਸ ਹਮੇਸ਼ਾ ਲੋਕ ਹਿੱਤ, ਸਮਾਜਿਕ ਭਾਈਚਾਰਕ ਸਾਂਝ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਨੌਜਵਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਦੀ ਆਈ ਹੈ। ਕਾਂਗਰਸ ਨੇ ਆਪਣੇ ਸ਼ਾਸਨਕਾਲ ਦੌਰਾਨ ਪੰਜਾਬ ਦੇ ਵਿਕਾਸ, ਸਿੱਖਿਆ, ਸਿਹਤ, ਸਿੰਜਾਈ, ਸੜਕੀ ਸੰਪਰਕ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤੇ ਹਨ। ਮੌਜੂਦਾ ਸਰਕਾਰ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੀ ਹੈ ਤੇ ਸੂਬੇ ਦੀਆਂ ਅਸਲ ਸਮੱਸਿਆਵਾਂ ਤੋਂ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿਤ ਮੁੱਲ ਨਹੀਂ ਮਿਲ ਰਿਹਾ, ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਿਨੋਂ-ਦਿਨ ਵਿਗੜਦੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੂਠੇ ਵਾਅਦਿਆਂ ਅਤੇ ਖੋਖਲੇ ਨਾਅਰਿਆਂ ਤੋਂ ਸੁਚੇਤ ਰਹਿਣ ਅਤੇ ਤਜ਼ੁਰਬੇਕਾਰ ਲੀਡਰਸ਼ਿਪ 'ਤੇ ਭਰੋਸਾ ਕਰਨ।