ਨਗਰ ਕੌਂਸਲ ਕਾਦੀਆਂ ਵੱਲੋਂ ਕੱਚੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਲਈ ਮਤਾ ਪਾਸ ਨਗਰ ਕੌਂਸਲ ਕਾਦੀਆਂ ਵੱਲੋਂ ਕੱਚੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਲਈ ਮਤਾ ਪਾਸ
Publish Date: Fri, 23 Oct 2026 05:57 PM (IST)
Updated Date: Fri, 23 Oct 2026 05:57 PM (IST)
ਕਸ਼ਮੀਰ ਸਿੰਘ ਸੰਧੂ\ਤਾਰਿਕ ਅਹਿਮਦ, ਪੰਜਾਬੀ ਜਾਗਰਣ ਕਾਦੀਆਂ: ਸਫਾਈ ਸੇਵਕ ਯੂਨੀਅਨ ਕਾਦੀਆਂ ਵੱਲੋਂ ਬੀਤੇ ਸਮੇਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਮੰਨਣ ਵਾਸਤੇ ਲੰਮੀ ਹੜਤਾਲ ਕੀਤੀ ਗਈ ਸੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੈਬਨਿਟ ਮੰਤਰੀਆਂ ਵੱਲੋਂ ਮਿਲੇ ਭਰੋਸੇ ਉਪਰੰਤ ਹੜਤਾਲ ਖ਼ਤਮ ਕਰ ਦਿੱਤੀ ਗਈ। ਹੁਣ ਵੱਖ-ਵੱਖ ਨਗਰ ਕੌਂਸਲਾਂ ਵੱਲੋਂ ਸਫਾਈ ਸੇਵਕਾਂ ਨੂੰ ਪੱਕੇ ਕਰਨ ਲਈ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਮਤੇ ਪਾ ਕੇ ਕੱਚੇ ਮੁਲਾਜ਼ਮਾਂ ਦੇ ਕੇਸ ਪੰਜਾਬ ਸਰਕਾਰ ਨੂੰ ਭੇਜੇ ਜਾ ਰਹੇ ਹਨ। ਇਸੇ ਸਬੰਧ ਵਿੱਚ ਨਗਰ ਕੌਂਸਲ ਕਾਦੀਆਂ ਵੱਲੋਂ ਹਾਊਸ ਦੀ ਮੀਟਿੰਗ ਦੌਰਾਨ ਮਤਾ ਪਾ ਕੇ ਮੁਲਾਜ਼ਮਾ ਨੂੰ ਪੱਕੇ ਕਰਨ ਅਤੇ ਕੁਝ ਆਊਟਸੋਰਸਿਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ’ਤੇ ਸਫ਼ਾਈ ਸੇਵਕ ਯੂਨੀਅਨ ਕਾਦੀਆਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਦਕਿਸਫਾਈ ਸੇਵਕ ਯੂਨੀਅਨ ਕਾਦੀਆਂ ਦੇ ਪ੍ਰਧਾਨ ਰਹਿਮਤ ਨੇ ਦੱਸਿਆ ਕਿ ਕੱਚੇ 23 ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਆਊਟਸੋਰਸ 7 ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਕਰਨ ਲਈ ਮਤਾ ਪਾਸ ਕੀਤਾ ਗਿਆ ਹੈ, ਜਿਸ ਲਈ ਉਹ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਗੁਰਇਕਬਾਲ ਸਿੰਘ ਮਾਹਲ, ਸਾਬਕਾ ਪ੍ਰਧਾਨ ਜਰਨੈਲ ਸਿੰਘ ਮਾਹਲ, ਨਗਰ ਕੌਂਸਲ ਪ੍ਰਧਾਨ ਪਲਵਿੰਦਰ ਕੌਰ ਮਾਹਲ, ਕਾਰਜ ਸਾਧਕ ਅਫ਼ਸਰ ਕਿਰਨ ਮਹਾਜਨ, ਸਾਬਕਾ ਕੌਂਸਲਰ ਸਰਬਜੀਤ ਸਿੰਘ ਭੱਤੂ ਮਾਹਲ, ਮੀਤ ਪ੍ਰਧਾਨ ਗੁਰਦਿਲਬਾਗ ਸਿੰਘ ਨੀਟਾ ਮਾਹਲ, ਸੀਨੀਅਰ ਮੀਤ ਪ੍ਰਧਾਨ ਰਾਜਕੁਮਾਰ ਜੀਟਰ ਸਮੇਤ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਰਮੇਸ਼ ਕੁਮਾਰ, ਮਹਾਂਵੀਰ, ਅਜੀਤ ਲਾਲ, ਸ਼ਾਮ ਲਾਲ, ਅਸ਼ੋਕ ਕੁਮਾਰ ਸ਼ੀਲਾ ਰਾਣੀ ਬੱਬੀ, ਪ੍ਰਵੀਨ, ਸੁਰੇਸ਼ ਦੀਪਕ ਆਦਿ ਸਫ਼ਾਈ ਸੇਵਕ ਹਾਜ਼ਰ ਸਨ।