ਰਾਹੁਲ ਗਾਂਧੀ ਦਾ ਸੰਦੇਸ਼ ਪੰਜਾਬ ਦੇ ਸਵੈਮਾਣ ਦੀ ਆਵਾਜ਼ : ਪੰਮਾ ਰਾਹੁਲ ਗਾਂਧੀ ਦਾ ਸੰਦੇਸ਼ ਪੰਜਾਬ ਦੇ ਸਵੈਮਾਣ ਅਤੇ ਅਧਿਕਾਰਾਂ ਦੀ ਆਵਾਜ਼: ਸਤੀਸ਼ ਜੱਟ ਪੰਮਾ
Publish Date: Tue, 17 Nov 2026 04:45 PM (IST)
Updated Date: Tue, 17 Nov 2026 04:48 PM (IST)
ਕਮਲਜੀਤ ਸਿੰਘ ਫੁੱਲ, ਪੰਜਾਬੀ ਜਾਗਰਣ ਤਾਰਾਗੜ੍ਹ: ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਨੇ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਸੰਦੇਸ਼ ਪੰਜਾਬ ਦੇ ਸਵੈਮਾਣ ਅਤੇ ਅਧਿਕਾਰਾਂ ਦੀ ਆਵਾਜ਼ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ਦੇ ਸੰਦੇਸ਼ ਪੰਜਾਬ ਨੂੰ ਪੰਜਾਬ ਚਲਾਏਗਾ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਸੰਦੇਸ਼ ਪੰਜਾਬ ਦੇ ਸਵੈਮਾਣ, ਪਛਾਣ ਅਤੇ ਅਧਿਕਾਰਾਂ ਦੀ ਭਾਵਨਾ ਨੂੰ ਦਰਸਾਉਂਦਾ ਹੈ। ਪੰਜਾਬ ਗੁਰੂਆਂ, ਪੀਰਾਂ, ਸ਼ਹੀਦਾਂ ਅਤੇ ਮਿਹਨਤਕਸ਼ ਲੋਕਾਂ ਦੀ ਧਰਤੀ ਹੈ। ਸੂਬੇ ਦੇ ਭਵਿੱਖ ਨਾਲ ਜੁੜੇ ਫ਼ੈਸਲੇ ਇੱਥੋਂ ਦੇ ਲੋਕਾਂ ਦੀਆਂ ਲੋੜਾਂ ਅਤੇ ਇੱਛਾਵਾਂ ਅਨੁਸਾਰ ਹੋਣੇ ਚਾਹੀਦੇ ਹਨ। ਪੰਜਾਬ ਨੂੰ ਦਿੱਲੀ ਦੇ ਇਸ਼ਾਰਿਆਂ ਜਾਂ ਕਿਸੇ ਬਾਹਰੀ ਰਾਜਨੀਤਿਕ ਦਬਾਅ ਦੀ ਬਜਾਏ ਜਨਤਾ ਦੀ ਇੱਛਾ ਨਾਲ ਚਲਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਨਸ਼ਾਖੋਰੀ, ਕਿਸਾਨਾਂ ਦੀਆਂ ਸਮੱਸਿਆਵਾਂ, ਉਦਯੋਗਾਂ ਦਾ ਪਲਾਇਨ (ਤਬਾਹੀ) ਅਤੇ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਖ਼ ਕਰਨਾ ਪੰਜਾਬ ਸਾਹਮਣੇ ਵੱਡੀਆਂ ਚੁਣੌਤੀਆਂ ਹਨ। ਇਨ੍ਹਾਂ ਦਾ ਹੱਲ ਜਵਾਬਦੇਹ ਲੀਡਰਸ਼ਿਪ, ਪ੍ਰਭਾਵਸ਼ਾਲੀ ਨੀਤੀਆਂ ਅਤੇ ਜਨਭਾਗੀਦਾਰੀ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਜਿਹਾ ਸੂਬਾ ਹੋਣਾ ਚਾਹੀਦਾ ਹੈ, ਜਿੱਥੇ ਕਿਸਾਨ ਖੁਸ਼ਹਾਲ ਹੋਣ, ਨੌਜਵਾਨਾਂ ਨੂੰ ਰੁਜ਼ਗਾਰ ਮਿਲੇ, ਵਪਾਰੀਆਂ ਨੂੰ ਸੁਰੱਖਿਆ ਮਿਲੇ ਅਤੇ ਉਦਯੋਗਾਂ ਨੂੰ ਅੱਗੇ ਵਧਣ ਦੇ ਮੌਕੇ ਮਿਲਣ। ਰਾਹੁਲ ਗਾਂਧੀ ਦਾ ਸੰਦੇਸ਼ ਪੰਜਾਬ ਦੇ ਲੋਕਾਂ ਨੂੰ ਆਪਣੇ ਅਧਿਕਾਰਾਂ ਅਤੇ ਸੂਬੇ ਦੇ ਭਵਿੱਖ ਲਈ ਇਕਜੁੱਟ ਹੋਣ ਦੀ ਪ੍ਰੇਰਣਾ ਦਿੰਦਾ ਹੈ।