- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕ੍ਰਿਸ਼ਚੀਅਨ ਸੇਵਾ ਫਰੰਟ ਦੇ ਪ੍ਰਧਾਨ ਆਰਿਫ਼ ਮਸੀਹ ਚੌਹਾਨ ਅਤੇ ਆਗੂ ਜਾਣਕਾਰੀ ਦਿੰਦੇ ਹੋਏ।

ਸਰਬਜੀਤ ਚਾਹਲ, ਪੰਜਾਬੀ ਜਾਗਰਣ, ਗੁਰਦਾਸਪੁਰ : ਕ੍ਰਿਸ਼ਚੀਅਨ ਸੇਵਾ ਫਰੰਟ ਵੱਲੋਂ ਮਸੀਹ ਭਾਈਚਾਰੇ ਨੂੰ ਆਪਣੇ ਹੱਕਾਂ ਅਤੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ 30 ਸਤੰਬਰ, ਦਿਨ ਬੁੱਧਵਾਰ ਨੂੰ ਕਲਾਨੌਰ ਵਿਖੇ ਵਿਸ਼ਾਲ ਮਸੀਹ ਜਾਗਰੂਕਤਾ ਕਾਨਫਰੰਸ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ਪ੍ਰਧਾਨ ਆਰਿਫ਼ ਮਸੀਹ ਚੌਹਾਨ ਨੇ ਦੱਸਿਆ ਕਿ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਕਾਨਫਰੰਸਾਂ ਕਰਵਾਉਣ ਦਾ ਮੁੱਖ ਮਕਸਦ ਭਾਈਚਾਰੇ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨਾਲ ਸਬੰਧਤ ਮੁੱਦਿਆਂ ਨੂੰ ਸਰਕਾਰ ਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਣਾ ਹੈ।ਆਰਿਫ਼ ਮਸੀਹ ਚੌਹਾਨ ਨੇ ਦੱਸਿਆ ਕਿ ਇਸ ਲੜੀ ਤਹਿਤ ਪਹਿਲੀ ਕਾਨਫਰੰਸ ਹਲਕਾ ਬਟਾਲਾ ਦੇ ਪਿੰਡ ਅਠਵਾਲ ਵਿਖੇ, ਜਦਕਿ ਦੂਜੀ ਕਾਨਫਰੰਸ ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਖੋਖਰ ਵਿਖੇ ਕਰਵਾਈ ਜਾ ਚੁੱਕੀ ਹੈ। ਹੁਣ ਤੀਜੀ ਕਾਨਫਰੰਸ ਹਲਕਾ ਡੇਰਾ ਬਾਬਾ ਨਾਨਕ ਦੇ ਕਲਾਨੌਰ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਸੀਹ ਭਾਈਚਾਰੇ ਦੀਆਂ ਵੱਖ-ਵੱਖ ਮੰਗਾਂ ਵਿੱਚ 5 ਫੀਸਦੀ ਰਾਖਵਾਂਕਰਨ, ਯਰੂਸ਼ਲਮ ਯਾਤਰਾ ਸਬੰਧੀ ਸਹੂਲਤ ਨੂੰ ਬਹਾਲ ਕਰਨਾ, ਕ੍ਰਿਸ਼ਚੀਅਨ ਰੈਜੀਮੈਂਟ ਦੀ ਬਹਾਲੀ, ਵਿਦਿਆਰਥੀਆਂ ਲਈ ਵਜ਼ੀਫ਼ਿਆਂ ਅਤੇ ਵਿਦਿਅਕ ਸਹੂਲਤਾਂ ਵਿੱਚ ਵਾਧਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਆਦਿ ਸ਼ਾਮਲ ਹਨ।ਆਰਿਫ਼ ਚੌਹਾਨ ਨੇ ਕਿਹਾ ਕਿ ਭਾਈਚਾਰੇ ਦੇ ਮੁੱਦਿਆਂ ਨੂੰ ਸਿਰਫ਼ ਚੋਣਾਂ ਤੱਕ ਸੀਮਤ ਰੱਖਣ ਦੀ ਬਜਾਏ ਉਨ੍ਹਾਂ ਨੂੰ ਲਗਾਤਾਰ ਸਰਕਾਰ ਅਤੇ ਪ੍ਰਸ਼ਾਸਨ ਸਾਹਮਣੇ ਉਠਾਉਣ ਦੀ ਲੋੜ ਹੈ।